ਗੁਰਦਾਸਪੁਰ, 24 ਨਵੰਬਰ, 2021: ਆਲ ਇੰਡੀਆ ਕਾਂਗਰਸ ਕਮੇਟੀ ਨੇ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੱਲੋ ਦਿੱਤੇ ਗਏ ਸੰਕੇਤਾਂ ਤੋ ਬਾਦ ਉਹਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪਾਰਟੀ ਨੇ ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਇਆ ਹੈ।
ਪਾਰਟੀ ਦਾ ਕਹਿਣਾ ਹੈ ਕਿ “ਪਿਛਲੇ ਕਈ ਦਿਨਾਂ ਤੋਂ ਸਾਨੂੰ ਪਟਿਆਲੇ ਦੇ ਕਾਂਗਰਸੀ ਵਰਕਰਾਂ, ਵਿਧਾਇਕਾਂ, ਨੇਤਾਵਾਂ ਤੋਂ ਤੁਹਾਡੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਰਿਪੋਰਟਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਅਤੇ ਖ਼ਬਰਾਂ ਉਦੋਂ ਤੋਂ ਆ ਰਹੀਆਂ ਹਨ ਜਦੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਆਪਣੀ ਪਾਰਟੀ ਦਾ ਗਠਨ ਕੀਤਾ ਹੈ ਜੋ ਕਿ ਪੰਜਾਬ ਲੋਕ ਕਾਂਗਰਸ ਹੈ। ਅਸੀਂ ਤੁਹਾਡੇ ਪਤੀ ਦੀ ਪਾਰਟੀ ਦਾ ਸਾਥ ਦੇਣ ਬਾਰੇ ਮੀਡੀਆ ਵਿੱਚ ਤੁਹਾਡੇ ਖੁੱਲ੍ਹੇਆਮ ਐਲਾਨਾਂ ਤੋਂ ਵੀ ਜਾਣੂ ਹਾਂ,” ਇਸ ਪੰਜਾਬ ਅਤੇ ਚੰਡੀਗੜ੍ਹ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪ੍ਰਨੀਤ ਕੌਰ ਨੂੰ ਸੰਬੋਧਿਤ ਨੋਟਿਸ ਭੇਜਿਆ ਗਿਆ ਹੈ ਅਤੇ ਪਾਰਟੀ ਨੇ ਪ੍ਰਨੀਤ ਕੌਰ ਨੂੰ ਸੱਤ ਦਿਨਾਂ ਦੇ ਅੰਦਰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ ਨਹੀਂ ਤਾਂ ਪਾਰਟੀ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।
ਗੋਰ ਰਹੇ ਕਿ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਐਤਵਾਰ ਨੂੰ ਸੰਕੇਤ ਦਿੱਤਾ ਕਿ ਉਹ ਆਪਣੇ ਪਤੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈ ਜਾ ਰਹੀ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੀ ਹੈ। ਇਹ ਸੰਕੇਤ ਇਸ ਗੱਲ ਤੋਂ ਲਗਾਏ ਜਾ ਰਹੇ ਸਨ ਕਿ ਪ੍ਰਨੀਤ ਕੌਰ ਦਾ ਕਹਿਣਾ ਸੀ ਕਿ “ਕੈਪਟਨ ਅਮਰਿੰਦਰ ਸਿੰਘ ਆਪਣੀ ਵਚਨਬੱਧਤਾ ‘ਤੇ ਹਮੇਸ਼ਾ ਡਟੇ ਰਹੇ ਹਨ। ਮੈਂ ਆਪਣੇ ਪਰਿਵਾਰ ਦੇ ਨਾਲ ਹਾਂ (ਆਈ ਮੈਂ ਆਪਣੇ ਪਰਿਵਾਰ ਨਾਲ ਹਾਂ), ”ਪ੍ਰਨੀਤ ਨੇ ਸਮਾਣਾ ਵਿੱਚ ਇੱਕ ਸਮਾਗਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ। ਉਹ ਖਾਸ ਸਵਾਲਾਂ ਦੇ ਜਵਾਬ ਦੇ ਰਹੀ ਸੀ ਕਿ ਕੀ ਉਹ ਆਪਣੇ ਪਤੀ ਦੇ ਸਿਆਸੀ ਉੱਦਮ ਵਿੱਚ ਸ਼ਾਮਲ ਹੋਵੇਗੀ।