ਗੁਰਦਾਸਪੁਰ , 25 ਨਵੰਬਰ ( ਮੰਨਣ ਸੈਣੀ )। ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੀ ਮਨਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਵਿੱਚ ਬੇਅਰਿੰਗ ਯੂਨੀਅਨ ਕਾਲਜ ਬਟਾਲਾ ਵਿਖੇ ਕਵੀ ਦਰਬਾਰ ਕਰਵਾਇਆ ਗਿਆ । ਜਿਸ ਵਿੱਚ ਸਤਨਾਮ ਸਿੰਘ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ , ਪ੍ਰਵੀਨ ਕੁਮਾਰ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ , ਤੇਜਿੰਦਰ ਸਿੰਘ ਗਿੱਲ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ , ਭਗਵਾਨ ਸਿੰਘ , ਗੁਰਜੀਤ ਸਿੰਘ , ਸੁਖਦੇਵ ਸਿੰਘ , ਸ਼ਾਮ ਸਿੰਘ , ਹਰਦੇਵ ਰਾਜ ਪਟਿਆਲਾ ਮੌਜੂਦ ਸਨ । ਇਸ ਮੌਕੇ ਤੇ ਗਰਦਾਸਪੁਰ ਦੇ ਉਘੇ ਕਵੀਆ ਜਿੰਨਾਂ ਵਿੱਚ ਸੁਲੱਖਣ ਸਰਹੱਦੀ , ਸਿਮਰਤ ਸੁਮੇਰਾ , ਚੰਨ ਬੋਲੇਵਾਲੀਆ , ਗੁਰਮੀਤ ਸਿੰਘ ਬਾਜਵਾ , ਸੁੱਚਾ ਸਿੰਘ ਰੰਧਾਵਾ , ਬਲਬੀਰ ਸਿੰਘ , ਅਜੀਤ ਕਮਲ , ਸੁਲਤਾਨ ਭਾਰਤੀ, ਰਮੇਸ਼ ਜਾਨੂੰ, ਡਾ. ਨੀਰਜ ਸ਼ਰਮਾ ਵੱਲੋਂ ਆਪਣੀਆਂ ਰਚਨਾਂ ਪੇਸ਼ ਕੀਤੀਆਂ ਗਈਆਂ । ਇਸ ਮੌਕੇ ਤੇ ਕਵੀਆਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫਲਤ ਕਰਨ , ਜਿੰਦਗੀ ਦੀਆਂ ਅਟੱਲ ਸਚਾਈਆਂ ਅਤੇ ਸਮਾਜ ਵਿੱਚਲੇ ਵੱਖ-ਵੱਖ ਪਹਿਲੂ ਨੂੰ ਆਪਣੇ ਕਾਵ ਰੂਪ ਵਿੱਚ ਪੇਸ਼ ਕੀਤਾ ਗਿਆ । ਇਸ ਕਵੀ ਦਰਬਾਰ ਵਿੱਚ ਕਵੀ ਸਹਿਬਨਾਂ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ ਤੇ ਗਜਲਾ ਵੀ ਪੇਸ਼ ਕੀਤੀਆਂ ਗਈਆਂ ।ਇਸ ਮੌਕੇ ਤੇ ਅਮਰਜੀਤ ਕੌਰ ਵੱਲੋਂ ਲਿਖੀ ਪੁਸਤਕ ਸਰਵੇ ਬਟਾਲਾ ਅਤੇ ਸਿਮਰਤ ਸੁਮੇਰਾ ਵੱਲੋਂ ਲਿਖੀ ਗਈ ਕਿਤਾਬ ਨੀਲ ਪਰੀ (ਬਾਲ ਪੁਸਤਕ) ਰਲੀਜ ਕੀਤੀ ਗਈ ।ਇਸ ਮੌਕੇ ਹੋਰਨਾ ਤੋਂ ਇਲਾਵਾ ਡਾ. ਜਤਿੰਦਰ ਕੌਰ ਪੰਜਾਬੀ ਵਿਭਾਗ ਅਤੇ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।
Recent Posts
- ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ
- ਡਿਪਟੀ ਕਮਿਸ਼ਨਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਬੰਧ ਵਿੱਚ ਸਿਵਲ ਤੇ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
- ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ
- ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ