ਕਿਸਾਨ ਮੇਲੇ ਵਿਚ ਡਾਇਰੈਕਟਰ ਖੇਤੀਬਾੜੀ ਵਿਭਾਗ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਵੱਖ-ਵੱਖ ਖੇਤੀਬਾੜੀ ਵਿਭਾਗ ਦੇ ਮਾਹਿਰ ਕਰਨਗੇ ਸ਼ਿਰਕਤ
ਬਾਬਾ ਕਾਰ ਸਿੰਘ ਸਟੇਡੀਅਮ ਕਲਾਨੋਰ (ਗੁਰਦਾਸਪੁਰ) ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਗੁਰਦਾਸਪੁਰ, 26 ਨਵੰਬਰ ( ਮੰਨਣ ਸੈਣੀ )। ਸ. ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ, ਕੱਲ੍ਹ 27 ਨਵੰਬਰ 2021 ਨੂੰ ਬਾਬਾ ਕਾਰ ਸਿੰਘ ਸਟੇਡੀਅਮ ਕਲਾਨੋਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਾ. ਕੁਲਜੀਤ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ, ਗੁਰਦਾਸਪੁਰ ਵਲੋਂ ਹਾੜ੍ਹੀ ਦੀਆਂ ਫਸਲਾਂ ਦੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ 27 ਨਵੰਬਰ ਦਿਨ ਸਨਿਚਰਵਾਰ ਸਵੇਰੇ 10 ਵਜੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ, ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ, ਰਜੇਸ਼ ਵਿਸ਼ਿਸ਼ਟ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨਾਂ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪ ਵਿਚ ਵੱਧ ਤੋਂ ਵੱਧ ਪੁਹੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਹਾੜ੍ਹੀ ਦੀ ਫਸਲਾਂ ਬਾਰੇ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਰਣਧੀਰ ਠਾਕੁਰ, ਖੇਤੀਬਾੜੀ ਅਫਸਰ ਗੁਰਦਾਸਪੁਰ ਮੋਜੂਦ ਸਨ।