ਹੋਰ ਗੁਰਦਾਸਪੁਰ ਪੰਜਾਬ

ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਪੰਚਾਇਤ ਭਵਨ ਗੁਰਦਾਸਪੁਰ ਤੋਂ ਵਿਸ਼ੇਸ ਬੱਸ ਰਵਾਨਾ

ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਪੰਚਾਇਤ ਭਵਨ ਗੁਰਦਾਸਪੁਰ ਤੋਂ ਵਿਸ਼ੇਸ ਬੱਸ ਰਵਾਨਾ
  • PublishedNovember 28, 2021

ਯਾਤਰੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਉਪਰਾਲੇ ਦੀ ਸ਼ਲਾਘਾ

ਗੁਰਦਾਸਪੁਰ, 28 ਨਵੰਬਰ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਅਤੇ ਉਨਾਂ ਦੇ ਦਫਤਰ ਦਾ ਸਟਾਫ, ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਅਤੇ ਸ਼ਰਧਾਲੂ ਮੌਜੂਦ ਸਨ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗੁਰਦਾਸਪੁਰ ਅਤੇ ਬਟਾਲਾ ਤੋਂ ਜਨਵਰੀ ਮਹੀਨੇ ਤੋਂ ਸ਼ੁਰੂ ਕੀਤੀਆਂ ਗਈਆਂ ਵਿਸ਼ੇਸ ਬੱਸਾਂ ਚਲਾਈਆਂ ਗਈਆਂ ਹਨ। ਇਨਾਂ ਵਿਸ਼ੇਸ ਬੱਸਾਂ ਚੱਲਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਜਿਲੇ ਦੇ ਇਤਿਹਾਸਕ ਤੇੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਗਿਆ ਹੈ।

ਇਸ ਮੌਕੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਏ ਯਾਤਰੀਆਂ ਨੇ ਕਿਹਾ ਕਿ ਉਹ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਉਨਾਂ ਨੂੰ ਆਪਣੇ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਤੇ ਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਆਈ ਹੈ ਤੇ ਗਿਆਨ ਵਿਚ ਵੀ ਵਾਧਾ ਹੋਇਆ ਹੈ। ਉਨਾਂ ਵਿਸ਼ੇਸ ਬੱਸ ਰਾਹੀਂ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਧੰਨਵਾਦ ਕੀਤਾ।

ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ।

Written By
The Punjab Wire