ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਨਾਲ ਸੰਬੰਧਤ ਆਗੂ ਅਤੇ ਦਿੱਲੀ ਸਿੱਖਚ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਵਿੱਚ ਸ਼ਮੂਲੀਅਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂਆਂ ਅਤੇ ਅਹਿਮ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਅੱਜ ਪਾਰਟੀ ਦੇ ਕੌਮੀ ਨੇਤਾਵਾਂ ਅਤੇ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸ: ਸਰਬਦੀਪ ਸਿੰਘ ਵਿਰਕ, ਜਲੰਧਰ ਨਾਲ ਸੰਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਜਲੰਧਰ ਇਮਪਰੂਵਮੈਂਟ ਟਰਸਟ ਦੇ ਸਾਬਕਾ ਚੇਅਰਮੈਨ ਸ: ਸਰਬਜੀਤ ਸਿੰਘ ਮੱਕੜ, ਕੋਆਪ੍ਰੇਟਿਵ ਬੈਂਕ ਦੇ ਸਾਬਕਾ ਚੇਅਰਮੈਨ ਸ: ਅਵਤਾਰ ਸਿੰਘ ਜ਼ੀਰਾ, ਸਨਅਤਕਾਰ ਸ: ਹਰਚਰਨ ਸਿੰਘ ਰਣੌਤਾ, ਸ: ਗੁਰਪ੍ਰੀਤ ਸਿੰਘ ਭੱਟੀ, ਸ: ਅਮਰਜੀਤ ਸਿੰਘ ਉਸਾਹਨ, ਮਨਪ੍ਰੀਤ ਸਿੰਘ, ਸ: ਰਮਨੀਕ ਸਿੰਘ ਬੇਰੀ, ਸ:ਸੁਰਿੰਦਰ ਸਿੰਘ ਵਿਰਦੀ ਆਦਿ ਲਗਪਗ ਦੋ ਦਰਜਨ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਗਏ।