ਹੋਰ ਗੁਰਦਾਸਪੁਰ ਪੰਜਾਬ

ਵਿਧਾਇਕ ਪਾਹੜਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਜ਼ੋਨ ਭੁੰਬਲੀ ਤੋਂ ਕੀਤੀ

ਵਿਧਾਇਕ ਪਾਹੜਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਜ਼ੋਨ ਭੁੰਬਲੀ ਤੋਂ ਕੀਤੀ
  • PublishedDecember 4, 2021

ਵਿਧਾਇਕ ਪਾਹੜਾ ਵੱਲੋਂ ਬੁਲਾਈ ਸਰਪੰਚਾਂ, ਪੰਚਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ, ਵੱਡੀ ਗਿਣਤੀ ਵਿਚ ਪਹੁੰਚੇ ਵਰਕਰ

ਕਿਹਾ ਹਲਕਾ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ

ਗੁਰਦਾਸਪੁਰ, 4 ਦਿਸੰਬਰ (ਮੰਨਣ ਸੈਣੀ) । ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਜ਼ੋਨ ਭੁੰਬਲੀ ਤੋਂ ਕੀਤੀ। ਸ਼ਨੀਵਾਰ ਨੂੰ ਪਿੰਡ ਭੁੰਬਲੀ ਵਿੱਚ ਸਰਪੰਚਾਂ, ਪੰਚਾਂ ਅਤੇ ਵਰਕਰਾਂ ਦੀ ਮੀਟਿੰਗ ਵਿੱਚ ਵੱਡੀ ਗਿਨਤੀ ਚ ਵਰਕਰਾਂ ਨੇ ਭਾਗ ਲਿਆ। ਇਸ ਮੌਕੇ ਪਾਹੜਾ ਦੇ ਨਾਲ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਵਿਧਾਇਕ ਪਾਹੜਾ ਵਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਗੁਰਦਾਸਪੁਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਉੱਥੇ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਪਿੰਡਾਂ ਦਾ ਵਿਕਾਸ ਸ਼ਹਿਰ ਦੀ ਤਰਜ਼ ’ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕਾ ਹੱਲ ਹੋ ਗਿਆ ਹੈ। ਛੱਪੜਾ ਨੂੰ ਥਾਪਰ ਮਾਡਲ ਸਕੀਮ ਤਹਿਤ ਵਿਕਸਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਗਲੀਆਂ, ਨਾਲੀਆਂ, ਸੜਕਾਂ ਬਣਾਈਆਂ ਗਈਆਂ।

ਇਸ ਤੋਂ ਇਲਾਵਾ ਗੁਰਦਾਸਪੁਰ ਸ਼ਹਿਰ ਦੇ ਚੌਕਾਂ ਦੇ ਸੁੰਦਰੀਕਰਨ ‘ਤੇ ਲੱਖਾਂ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਗੁਰਦਾਸਪੁਰ ਦੇ ਤਿੱਬੜੀ ਰੋਡ ਸਕੀਮ ਨੰਬਰ 7 ਵਿਖੇ ਨਵੇਂ ਬੱਸ ਸਟੈਂਡ ਅਤੇ ਤਿੱਬੜੀ ਰੋਡ ਰੇਲਵੇ ਫਾਟਕ ‘ਤੇ ਅੰਡਰਬ੍ਰਿਜ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜੋ ਆਉਣ ਵਾਲੇ ਦਿਨਾਂ ‘ਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਦੀ ਹਰ ਸਮੱਸਿਆ ਦੇ ਹੱਲ ਲਈ ਉਹ ਹਮੇਸ਼ਾ ਤਤਪਰ ਹਨ। ਉਹ ਲੋਕਾਂ ਦੀ ਸਮੱਸਿਆ ਨੂੰ ਆਪਣੀ ਸਮੱਸਿਆ ਸਮਝਦੇ ਹਨ।ਹਲਕੇ ਦੇ ਲੋਕ ਉਹਨਾਂ ਦੇ ਪਰਿਵਾਰ ਦਾ ਹਿੱਸਾ ਹੈ, ਉਹ ਹਰ ਸਮੇਂ ਆਪਣੇ ਪਰਿਵਾਰ ਨਾਲ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਨਿੱਤ ਨਵੀਆਂ ਸਹੂਲਤਾਂ ਦਾ ਐਲਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਗੁਰਦਾਸਪੁਰ ਨੂੰ ਵਿਕਾਸ ਪਖੋ ਪੰਜਾਬ ਦੇ ਅਗਾਂਹਵਧੂ ਹਲਕਿਆਂ ਵਿੱਚ ਸ਼ਾਮਲ ਕਰਨ ਲਈ ਉਹ ਹਰ ਸੰਭਵ ਹੀਲੇ ਕਰ ਰਹੇ ਹਨ। ਇਸ ਮੌਕੇ ਕੇ.ਪੀ ਪਾਹੜਾ, ਬੀ.ਡੀ.ਈ.ਓ ਕੁਲਦੀਪ ਸਿੰਘ, ਜੇ.ਈ ਅਮਰਜੀਤ ਸਿੰਘ, ਸਿਟੀ ਪ੍ਰਧਾਨ ਦਰਸ਼ਨ ਮਹਾਜਨ, ਸੁਰਿੰਦਰ ਸ਼ਰਮਾ, ਸੋਨੂੰ ਬਾਜਵਾ, ਗੋਲਡੀ ਭੁੰਬਲੀ ਡਾਇਰੈਕਟਰ ਮਿਲਕ ਪਲਾਂਟ, ਸੁਰਿੰਦਰ ਸਿੰਘ, ਮਨਮੋਹਨ ਰਾਏ, ਬਿੱਟੂ ਮਾਨ, ਬਿਕਰਮਜੀਤ ਸਿੰਘ, ਮਾਸਟਰ ਪ੍ਰਗਟ ਸਿੰਘ, ਬੂਟਾ ਸਿੰਘ, ਡਾ. ਸੁਖਵਿੰਦਰ ਸਿੰਘ, ਮਨਜੀਤ ਸਿੰਘ, ਬਲਵਿੰਦਰ ਕੁਮਾਰ, ਰਜਿੰਦਰ ਸਿੰਘ, ਕੈਪਟਨ ਸਰਦੂਲ ਸਿੰਘ, ਮਨਜਿੰਦਰ ਸਿੰਘ, ਨਵਨੀਤ ਸਿੰਘ, ਰਜਿੰਦਰ ਸਿੰਘ, ਡਾ: ਕ੍ਰਿਸ਼ਨ ਸਿੰਘ, ਗੁਰਾ ਮਸੀਹ, ਪ੍ਰਗਟ ਸਿੰਘ, ਸੰਮੀ ਕੁਮਾਰ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ |

Written By
The Punjab Wire