ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ ਵਲੋਂ ਝੰਡੀ ਦੇ ਕੇ ਵਿਸ਼ੇਸ ਬੱਸ ਨੂੰ ਕੀਤਾ ਗਿਆ ਰਵਾਨਾ

ਜ਼ਿਲ੍ਹਾ ਵਾਸੀਆਂ ਵਲੋਂ ਵਿਸ਼ੇਸ ਬੱਸ ਰਾਹੀ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕੀਤੇ ਗਏ ਦਰਸ਼ਨ

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ

ਗੁਰਦਾਸਪੁਰ, 5 ਦਸੰਬਰ (  ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਅੱਜ ਸਵੇਰੇ ਕਰੀਬ 9.30 ਵਜੇ ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ ਵਲੋਂ ਝੰਡੀ ਦੇ ਕੇ ਵਿਸ਼ੇਸ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸਤਿੰਦਰ ਸਿੰਘ ਕੌਂਸਲਰ ਵਾਰਡ ਨੰਬਰ 11 , ਬਲਵਿੰਦਰਜੀਤ ਕੋਰ, ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਅਤੇ ਯਾਤਰੀ ਮੌਜੂਦ ਸਨ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਪਾਹੜਾ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕਰਨ ਲਈ, ਜਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ, ਜੋ ਸ਼ਲਾਘਾਯੋਗ ਹੈ। ਇਸ ਨਾਲ ਲੋਕ ਜਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ  ਦੇ ਦਰਸ਼ਨ ਕਰ ਰਹੇ ਹਨ।

ਇਸ ਮੌਕੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਏ ਸਤਿੰਦਰ ਸਿੰਘ ਕੌਂਸਲਰ ਤੇ ਬਲਵਿੰਦਰਜੀਤ ਕੋਰ ਨੇ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਗਏ ਇਸ਼ ਯਤਨ ਨਾਲ, ਖਾਸਕਰਕੇ ਨੋਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਦੇ ਬਾਰੇ ਵੱਡਮੁੱਲੀ ਜਾਣਕਾਰੀ ਮਿਲਦੀ ਹੈ ਅਤੇ ਉਨਾਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ। ਉਨਾਂ ਵਿਸ਼ੇਸ ਬੱਸ ਰਾਹੀਂ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਧੰਨਵਾਦ ਕੀਤਾ।

ਦੱਸਣਯੋਗ ਹੈ ਕਿ ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ।

Exit mobile version