ਹੋਰ ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਵਲੋਂ 100 ਫੀਸਦ ਕੋਵਿਡ ਵਿਰੋਧੀ ਵੈਕਸੀਨੇਸ਼ਨ ਲਗਵਾਉਣ ਲਈ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤ

ਡਿਪਟੀ ਕਮਿਸ਼ਨਰ ਵਲੋਂ 100 ਫੀਸਦ ਕੋਵਿਡ ਵਿਰੋਧੀ ਵੈਕਸੀਨੇਸ਼ਨ ਲਗਵਾਉਣ ਲਈ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ  ਦਿੱਤੀਆਂ ਹਦਾਇਤ
  • PublishedDecember 6, 2021

ਵਿਭਾਗਾਂ ਦੇ ਮੁਖੀ ਸੁਨਿਸ਼ਚਿਤ ਕਰਨਗੇ ਕਿ ਉਨਾਂ ਅਧੀਨ ਸਾਰੇ ਸਟਾਫ ਦੇ ਦੋਵੇਂ ਵੈਕਸੀਨ ਲੱਗ ਚੁੱਕੀਆਂ ਹਨ

ਗੁਰਦਾਸਪੁਰ, 6 ਦਸੰਬਰ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਟਾਫ ਦੀ 100 ਫੀਸਦ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਨੂੰ ਲਗਵਾਉਣ ਨੂੰ ਯਕੀਨੀ ਬਣਾਉਣ। ਨਾਲ ਹੀ ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਉਹ ਜ਼ਿਲੇ ਅੰਦਰ 100 ਫੀਸਦ ਵੈਕਸੀਨ ਲਗਾਉਣ ਲਈ ਹੋਰ ਤੇਜ਼ੀ ਲਿਆਉਣ।

ਡਿਪਟੀ ਕਮਿਸ਼ਨਰ ਨੇ ਆਨਲਾਈਨ ਜਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਡੋਜ਼ਾ ਲਗਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਵਿਭਾਗਾਂ ਦੇ ਮੁਖੀ ਇਹ ਸੁਨਿਸ਼ਚਿਤ ਕਰਨਗੇ ਕਿ ਉਨਾਂ ਅਧੀਨ ਸਾਰੇ ਸਟਾਫ ਦੇ ਦੋਵੇਂ ਵੈਕਸੀਨ ਲੱਗ ਚੁੱਕੀਆਂ ਹਨ।

ਇਸ ਮੌਕੇ ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਅਰਵਿੰਦ ਮਨਚੰਦਾ ਨੇ ਦੱਸਿਆ ਕਿ ਜ਼ਿਲੇ ਅੰਦਰ 1520562  ਲੋਕਾਂ ਦੇ ਕੋਵਿਡ ਵਿਰੋਧੀ ਵੈਕਸੀਨ ਲੱਗ ਚੁੱਕੀ ਹੈ। ਜਿਸ ਵਿਚ 941287 ਲੋਕਾਂ ਨੂੰ ਪਹਿਲੀ ਡੋਜ਼ ਅਤੇ 579275 ਲੋਕਾਂ ਨੂੰ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ। ਉਨਾਂ ਦੱਸਿਆ ਕਿ ਸਿਹਤ ਦੀਆਂ ਵੱਖ-ਵੱਖ ਟੀਮਾਂ ਵਲੋਂ ਲੋਕਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਵਾਉਣ ਲਈ ਜਾਗਰੂਕ ਕਰਕੇ ਵੈਕਸੀਨ ਲਗਵਾਈ ਜਾ ਰਹੀ ਹੈ।

Written By
The Punjab Wire