ਰੈਡ ਕਰਾਸ ਸੁਸਾਇਟੀ ਨੇ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕੀਤਾ- ਚੇਅਰਪਰਸਨ ਸ੍ਰੀਮਤੀ ਸ਼ੇਹਲਾ ਕਾਦਰੀ
ਗੁਰਦਾਸਪੁਰ, 7 ਦਸੰਬਰ ( ਮੰਨਣ ਸੈਣੀ )। ਠੰਢ ਦੇ ਮੌਸਮ ਨੂੰ ਵੇਖਦਿਆਂ ਜਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵਲੋਂ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਜਾ ਰਹੇ ਹਨ, ਜਿਸ ਤਹਿਤ ਅੱਜ ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ, ਗੁਰਦਾਸਪੁਰ ਸ੍ਰੀਮਤੀ ਸ਼ੇਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਗੁਰਦਾਸਪੁਰ ਦੇ ਸਲੱਮ ਏਰੀਆ ਵਿਚ ਰਹਿੰਦੇ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ। ਇਸ ਮੌਕੇ ਡਾ. ਮੋਹਿਤ ਮਹਾਜਨ, ਚੇਅਰਮੈਨ ਗੋਲਡਨ ਇੰਸਟੀਚਿਊਟ ਗਰੁੱਪ ਆਫ ਗੁਰਦਾਸਪੁਰ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਅਤੇ ਜ਼ਿਲਾ ਰੈੱਡ ਕਰਾਸ ਦੇ ਸੈਕਟਰੀ ਰਾਜੀਵ ਕੁਮਾਰ ਠਾਕੁਰ ਵੀ ਮੋਜੂਦ ਸਨ।
ਇਸ ਮੌਕੇ ਸ੍ਰੀਮਤੀ ਸ਼ੇਹਲਾ ਕਾਦਰੀ ਨੇ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਲੋਕਾਂ ਦੀ ਹਮੇਸ਼ਾ ਵੱਧਚੜ੍ਹ ਕੇ ਮਦਦ ਕੀਤੀ ਜਾਂਦੀ ਹੈ ਅਤੇ ਹੁਣ ਸਰਦੀ ਦੇ ਮੌਸਮ ਨੂੰ ਵੇਖਦਿਆਂ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਜਾ ਰਹੇ ਹਨ। ਉਨਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਨੇ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਕੰਮ ਕੀਤੇ ਹਨ। ਸੁਸਾਇਟੀ ਵਲੋਂ ਲੋੜਵੰਦਾਂ ਲੋਕਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਇਕਲ, ਬਨਾਉਟੀ ਅੰਗ ਆਦਿ ਦੀ ਸਹਾਇਤੀ ਕੀਤੀ ਜਾਾਂਦੀ ਹੈ।
ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਨੂੰ ਹਰ ਹਫਤੇ ਲਗਾਤਾਰ ਮੁਫਤ ਮੈਡੀਕਲ ਕੈਂਪ ਲਗਾ ਕੇ ਮਰੀਜਾਂ ਦਾ ਚੈੱਕਅੱਪ ਕਰਕੇ ਉਨਾਂ ਨੂੰ ਮੁਫਤ ਦਵਾਈਆਂ ਵੰਡੀਆਂ ਜਾਂਦੀਆਂ ਹਨ। ਉਨਾਂ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੋਰਾਨ ਵੀ ਜਿਲਾ ਰੈੱਡ ਕਰਾਸ ਨੇ ਬਾਖੂਬੀ ਰੋਲ ਨਿਭਾਇਆ ਅਤੇ ਜ਼ਿਲਾ ਵਾਸੀਆਂ ਅਤੇ ਖਾਸਕਰਕੇ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਦੀ ਮਦਦ ਕੀਤੀ ਗਈ ਸੀ।