ਹੋਰ ਗੁਰਦਾਸਪੁਰ ਪੰਜਾਬ

ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਖੇ ਛੇਵੀਂ ਜਮਾਤ ਵਿਚ 15 ਦਸੰਬਰ ਤੱਕ ਆਨਲਾਈਨ ਦਾਖਲਾ ਪੱਤਰ ਭੇਜੇ ਜਾ ਸਕਦੇ ਹਨ

ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਖੇ ਛੇਵੀਂ ਜਮਾਤ ਵਿਚ 15 ਦਸੰਬਰ ਤੱਕ ਆਨਲਾਈਨ ਦਾਖਲਾ ਪੱਤਰ ਭੇਜੇ ਜਾ ਸਕਦੇ ਹਨ
  • PublishedDecember 8, 2021

ਬਟਾਲਾ, 8 ਦਸੰਬਰ ( ਮੰਨਣ ਸੈਣੀ )। ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਖੇ ਛੇਵੀਂ ਜਮਾਤ ਵਿਚ ਦਾਖਲੇ ਲਈ ਹੋਣ ਵਾਲੀ ਚੋਣ ਪ੍ਰੀਖਿਆ-2022 ਲਈ ਐਪਲੀਕੇਸ਼ਨ ਫਾਰਮ/ਬਿਨੈ ਪੱਤਰ ਆਨਲਾਈਨ ਭਰਨ ਦੀ ਆਖਰੀ ਮਿਤੀ 15 ਦਸੰਬਰ 2021 ਤੱਕ ਹੈ। ਜੋ ਬੱਚੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਜਾਂ ਮਾਨਤਾ ਸਕੂਲਾਂ ਵਿਚ ਸਾਲ 2021-22 ਵਿਚ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਹਨ, ਉਹ ਇਹ ਫਾਰਮ ਆਨਲਾਈਨ ਭਰ ਸਕਦੇ ਹਨ।

ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਅੱਗੇ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.navodaya.gov.in and https://cbseitms.nic.in ’ਤੇ ਬਿਨਾਂ ਕਿਸੇ ਫੀਸ ਦੇ ਭਰੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਦੇ ਦਫ਼ਤਰ ਜਾਂ ਮੋਬਾਇਲ ਨੰਬਰ 94639-69990 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Written By
The Punjab Wire