FACT CHECK: “ਪੰਜਾਬ ਵਿੱਚ 23 ਦਸੰਬਰ ਤੋਂ ਚੋਣ ਜ਼ਾਬਤਾ, 4 ਫਰਵਰੀ ਨੂੰ ਚੋਣਾਂ” ਦਾ ਦਾਅਵਾ ਕਰਨ ਵਾਲੀਆਂ ਖ਼ਬਰਾਂ ਫਰਜ਼ੀ

ਚੰਡੀਗੜ੍ਹ, 9 ਦਸੰਬਰ: ਇੱਕ ਗੁਮਨਾਮ ਪੰਜਾਬੀ ਅਖਬਾਰ ਦੀ “ਪੰਜਾਬ ਵਿੱਚ 23 ਦਸੰਬਰ ਤੋਂ ਚੋਣ ਜ਼ਾਬਤਾ, 4 ਫਰਵਰੀ ਨੂੰ ਚੋਣਾਂ” ਸਿਰਲੇਖ ਹੇਠ ਇੱਕ ਫਰਜ਼ੀ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਪਲੇਟਫਾਰਮਾਂ ‘ਤੇ ਫੈਲਾਈ ਜਾ ਰਹੀ ਇਸ ਖ਼ਬਰ ਦੀ ਜਾਂਚ ਕੀਤੀ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਪਾਇਆ ਹੈ।

ਬੁਲਾਰੇ ਨੇ ਸੂਬੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਭਵਿੱਖ ਵਿੱਚ ਸੋਸ਼ਲ ਮੀਡੀਆ ‘ਤੇ ਅਜਿਹਾ ਕੋਈ ਗੁੰਮਰਾਹਕੁੰਨ ਸੁਨੇਹਾ ਜਾਂ ਖ਼ਬਰ ਵਾਇਰਲ ਹੁੰਦੀ ਨਜ਼ਰ ਆਉਂਦੀ ਹੈ ਤਾਂ ਉਹ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕ ਨਵੇਂ ਚੋਣ ਹੁਕਮਾਂ ਬਾਰੇ ਸਹੀ ਤੇ ਸਹੀ ਜਾਣਕਾਰੀ ਲੈਣ ਲਈ ਅਧਿਕਾਰਤ ਵੈੱਬਸਾਈਟ ceopunjab.gov.in ‘ਤੇ ਜਾ ਸਕਦੇ ਹਨ।

Exit mobile version