ਰਵੀ ਮੋਹਨ ਕਪੂਰ ਨੇ ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਦਸੰਬਰ। ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਸ੍ਰੀ ਰਵੀ ਮੋਹਨ ਕਪੂਰ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰਾਲੇ ਅਧੀਨ ਚੱਲ ਰਹੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਪੇਡਾ ਦੇ ਬੁਲਾਰੇ ਅਨੁਸਾਰ ਸ੍ਰੀ ਰਵੀ ਮੋਹਨ ਕਪੂਰ ਨੇ ਅੱਜ ਇਹ ਅਹੁਦਾ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਡਾ. ਵੇਰਕਾ ਦੇ ਓ.ਐਸ.ਡੀ.ਸ੍ਰੀ ਅਮਨ ਸ਼ਰਮਾ ਦੀ ਮੌਜੂਦਗੀ ਵਿੱਚ ਸੰਭਾਲਿਆ। 

ਸ੍ਰੀ ਰਵੀ ਮੋਹਨ ਕਪੂਰ ਕੋਲ ਸੰਗਠਨਾਤਮਕ ਅਤੇ ਵਿੱਤੀ ਪ੍ਰਬੰਧਨ ਦੇ ਖੇਤਰ ਵਿੱਚ ਵਿਆਪਕ ਅਨੁਭਵ ਹੈ। ਉਹ 1980 ਤੋਂ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਨਾਲ ਜੁੜੇ ਹੋਏ ਹਨ। ਸ੍ਰੀ ਰਵੀ ਮੋਹਨ ਕਪੂਰ ਕਈ ਮੋਰਚਿਆਂ ‘ਤੇ ਕਾਂਗਰਸ ਪਾਰਟੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਏ। ਉਹ ਵੱਖ-ਵੱਖ ਐਨ.ਜੀ.ਓਜ਼ ਨਾਲ ਵੀ ਜੁੜੇ ਹੋਏ ਹਨ ਜੋ ਕਿ ਪਛੜੇ ਲੋਕਾਂ ਦੇ ਵਿਕਾਸ ਲਈ ਕੰਮ ਕਰਦੇ ਹਨ ਅਤੇ ਸਮਾਜ ਵਿੱਚ ਵਾਤਾਵਰਣ ਅਨੁਕੂਲ ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਹਨ। ਉਹ ਸਮਾਜ ਦੀ ਬਿਹਤਰੀ ਅਤੇ ਉੱਨਤੀ ਲਈ ਕੰਮ ਵਾਲੀ ਵਿਚਾਰਧਾਰਾ ਅਤੇ ਸਿਧਾਂਤਾਂ ਨਾਲ ਜੁੜੇ ਹੋਏ ਹਨ। ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ, ਉਹਨਾਂ ਨੇ ਪੰਜਾਬ ਵਿੱਚ ਊਰਜਾ ਦੇ ਗੈਰ-ਰਵਾਇਤੀ ਹਰੇ ਸਰੋਤਾਂ ਦੇ ਵਿਕਾਸ ਅਤੇ ਪ੍ਰਸਾਰ ਲਈ ਅਣਥੱਕ ਕੰਮ ਕਰਨ ਦਾ ਅਹਿਦ ਲਿਆ।

Exit mobile version