ਗੁਰਦਾਸਪੁਰ ਪੰਜਾਬ

ਰੇਤ ਦੇ ਗੈਰ-ਕਾਨੂੰਨੀ ਖਣਨ ਤੇ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ

ਰੇਤ ਦੇ ਗੈਰ-ਕਾਨੂੰਨੀ ਖਣਨ ਤੇ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ
  • PublishedDecember 10, 2021

ਡਿਪਟੀ ਕਮਿਸ਼ਨਰ ਵਲੋਂ ਸਰਕਾਰ ਦੁਆਰਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਤੈਅ ਰੇਟ ਅਨੁਸਾਰ ਰੇਤ ਦੀ ਵਿਕਰੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਵਟਸਐਪ ਨੰਬਰ 62393-01830 ਉੱਤੇ ਵੀਡੀਓ ਜਾਂ ਸ਼ਿਕਾਇਤ ਭੇਜੀ ਜਾ ਸਕਦੀ ਹੈ

ਗੁਰਦਾਸਪੁਰ, 10 ਦਸੰਬਰ ( ਮੰਨਣ ਸੈਣੀ  )। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਇਹ ਯਕੀਨੀ ਬਣਾਉਣ ਦੇ ਉਦੇਸ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸਾਲੀ ਢੰਗ ਨਾਲ ਨੱਥ ਪਾਈ ਜਾ ਸਕੇ ਅਤੇ ਰੇਤ ਦੀਆਂ ਕੀਮਤਾਂ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਬਿਕ ਫੁੱਟ ’ਤੇ ਸਥਿਰ ਰਹਿਣ, ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਖਣਨ ਵਾਲੀਆਂ ਥਾਵਾਂ ’ਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।

                   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ਵਾਲੇ ਨੂੰ 25000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀਡੀਓ ਜਾਂ ਜਾਣਕਾਰੀ ਵਟਸਐਪ ਨੰਬਰ62393-01830 ਉੱਤੇ ਭੇਜ ਸਕਦੇ ਹਨ। ਜਾਂ ਪੀ.ਜੀ.ਆਰ.ਐਸ ਵੈੱਬ ਪੋਰਟਲ connect.punjab.gov.in ‘ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

                 ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਮੁੱਖ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤਹਿਤ ਰੇਤਾ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਸ ਨੂੰ ਜਿਲੇ ਅੰਦਰ ਇੰਨਬਿਨ ਲਾਗੂ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਜਾਂ ਠੇਕੇਦਾਰ ਨਿਰਧਾਰਤ ਮੁੱਲ ਤੋਂ ਵੱਧ ਰੇਟ ਉੱਤੇ ਰੇਤ ਵੇਚੇਗਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

      ਡਿਪਟੀ ਕਮਿਸ਼ਨਰ ਸਪੱਸ਼ਟ ਸਬਦਾਂ ਵਿਚ ਕਿਹਾ ਕਿ ਨਿਰਧਾਰਤ ਕੀਤੀ ਗਈ ਕੀਮਤ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ ਅਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਖਿਲਾਫ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

Written By
The Punjab Wire