ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਲਈ ਜਲ-ਸਪਲਾਈ ਕੁਨੈਕਸ਼ਨਾਂ ਦੇ ਭਵਿੱਖ ਦੇ ਬਿਜਲੀ ਦੇ ਬਿੱਲ ਸਰਕਾਰ ਵਲੋਂ ਅਦਾ ਕੀਤੇ ਜਾਣਗੇ

ਗੁਰਦਾਸਪੁਰ, 10 ਦਸੰਬਰ ( ਮੰਨਣ ਸੈਣੀ)। ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਲਈ ਜਲ-ਸਪਲਾਈ ਕੁਨੈਕਸ਼ਨਾਂ ਦੇ ਭਵਿੱਖ ਦੇ ਬਿਜਲੀ ਦੇ ਬਿੱਲ ਸਰਕਾਰ ਵਲੋਂ ਅਦਾ ਕੀਤੇ ਜਾਣਗੇ, ਜਿਸ ਸਬੰਧੀ ਸਥਾਨਕ ਸਰਕਾਰ ਵਿਭਾਗ ਦੀ ਨੋਟੀਫਿਕੇਸ਼ਨ 21 ਅਕਤੂਬਰ 2021 ਨੂੰ ਜਾਰੀ ਕੀਤੀ ਜਾ ਚੁੱਕੀ ਹੈ।

 ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਸ਼ਹਿਰੀ ਖੇਤਰ ਵਿਚ ਜਲ ਸਪਲਾਈ ਅਤ ਸੀਵਰੇਜ ਦੇ ਬਕਾਏ ਮੁਆਫ ਕੀਤੇ ਗਏ ਹਨ, ਜਿਸ ਉੱਪਰ 700 ਕਰੋੜ ਰੁਪਏ ਦੀ ਰਾਹਤ 25 ਲੱਖ ਪਰਿਵਾਰਾਂ ਨੂੰ ਦਿੱਤੀ ਗਈ ਹੈ।

ਉਨਾਂ ਅੱਗੇ ਦੱਸਿਆ ਕਿ ਸ਼ਹਿਰੀ ਜਲ ਸਪਲਾਈ ਕੁਨੈਕਸ਼ਨਾਂ ਲਈ ਮਹੀਨਾਵਾਰ ਜਲ ਸਰਵਿਸ ਚਾਰਜ਼ਿਜ 105-250 ਰੁਪਏ ਤੋਂ ਘਟਾ ਕੇ 50 ਰੁਪਏ ਕੀਤੇ ਗਏ ਹਨ। ਸਾਰੇ ਸ਼ਹਿਰੀ ਪਰਿਵਾਰਾਂ , ਜਿਨਾਂ ਕੋਲ ਪਾਈਪ ਰਾਹੀਂ ਪਾਣੀ ਦੀ ਸਪਲਾਈ ਹੈ, ਉਨਾਂ ਨੂੰ ਇਸ ਦਾ ਲਾਭ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਇਸੇ ਤਰਾਂ ਰਾਜ ਸਰਕਾਰ ਵਲੋਂ ਪੇਂਡੂ ਖੇਤਰ ਵਿਚ ਵੀ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ।

 ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਹਿੱਤ ਲਈ ਸਰਕਾਰ ਵਲੋਂ ਵੱਡੇ ਫੈਸਲੇ ਲਏ ਗਏ ਹਨ, ਜਿਸ ਨਾਲ ਲੋਕਾਂ ਦਾ ਕਾਂਗਰਸ ਸਰਕਾਰ ਵਿਚ ਵਿਸ਼ਵਾਸ ਹੋਰ ਵਧਿਆ ਹੈ।

Exit mobile version