ਹੋਰ ਦੇਸ਼ ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ
  • PublishedDecember 11, 2021

ਕਿਸਾਨੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਚੰਡੀਗੜ੍ਹ, 11 ਦਸੰਬਰ: ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।

ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ।

ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਸਨ।

Written By
The Punjab Wire