ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕਰਨਗੇ ਸ਼ਿਰਕਤ
ਗੁਰਦਾਸਪੁਰ, 11 ਦਸੰਬਰ ( ਮੰਨਣ ਸੈਣੀ) । ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਜਿਸ ਵਿਚ ਮਾਣਯੋਗ ਮੁੱਖ ਮੰਤਰੀ ਪੰਜਾਬ ਸਰੀ ਚਰਨਜੀਤ ਸਿੰਘ ਚੰਨੀ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸਥਾਨਕ ਪੰਚਾਇਤ ਵਿਖੇ ਅਧਿਕਾਰੀਆਂ ਨਾਲ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿਚ ਕੀਤੀ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਐਸ.ਐਸ.ਪੀ. ਡਾ: ਨਾਨਕ ਸਿੰਘ, ਚੇਅਰਮੈਨ ਕ੍ਰਿਸਚਨ ਵੈਲਫੇਅਰ ਪੰਜਾਬ ਸਲਾਮਤ ਮਸੀਹ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ, ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ ਐਡਵੋਕੇਟ ਬਲਜੀਤ ਸਿੰਘ ਪਾਹੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਅਮਨਦੀਪ ਕੌਰ, ਵਾਈਸ ਚੇਅਰਮੈਨ ਕ੍ਰਿਸਚਨ ਵੈਲਫੇਅਰ ਬੋਰਡ ਤਰਸੇਮ ਸਹੋਤਾ, ਡੀ.ਡੀ.ਪੀ.ਓ. ਹਰਜਿੰਦਰ ਸਿੰਘ ਸੰਧੂ, ਈ.ਓ. ਅਸ਼ੋਕ ਕੁਮਾਰ, ਜ਼ਿਲ੍ਹਾ ਵੈਲਫੇਅਰ ਅਫ਼ਸਰ ਸੁਖਵਿੰਦਰ ਸਿੰਘ, ਐਕਸੀਅਨ ਬਲਦੇਵ ਸਿੰਘ, ਖੇਤੀਬਾੜੀ ਅਫ਼ਸਰ ਰਣਧੀਰ ਠਾਕੁਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਪੁਲਿਸ ਵਿਭਾਗ, ਐਕਸੀਅਨ ਪੀ.ਡਬਲਯੂ.ਡੀ., ਈ.ਓ. ਨਗਰ ਕੌਂਸਲ, ਜ਼ਿਲ੍ਹਾ ਮੰਡੀ ਅਫ਼ਸਰ, ਜ਼ਿਲ੍ਹਾ ਭਲਾਈ ਅਫ਼ਸਰ, ਸਪਲਾਈ ਅਤੇ ਸੈਨੀਟੇਸ਼ਨ, ਮੰਡੀ ਬੋਰਡ ਗੁਰਦਾਸਪੁਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਲਈ ਪੁਖਤਾ ਤੇ ਸੁਚਾਰੂ ਢੰਗ ਨਾਲ ਕੰਮ ਨੇਪਰੇ ਚੜ੍ਹਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਬਹੁਤ ਮਾਣ ਕੇ ਸੁਭਾਗ ਵਾਲੀ ਗੱਲ ਹੈ ਕਿ ਸਾਨੂੰ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਹਾੜਾ ਮਨਾਉਣ ਦਾ ਅਵਸਰ ਮਿਲ ਰਿਹਾ ਹੈ। ਇਸ ਲਈ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਹੀ ਕੋਈ ਕਸਰ ਬਾਕੀ ਨਾ ਰਹਿਣ ਦਿੱਤੀ ਜਾਵੇ।