ਹਲਕਾ ਕਾਦੀਆਂ ਅੰਦਰ ਪਹਿਲਾ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ ਸ਼ੁਰੂ
ਕਾਹਨੂੰਵਾਨ, 11 ਦਿਸੰਬਰ (ਮੰਨਣ ਸੈਣੀ)। ਆਮ ਆਦਮੀ ਪਾਰਟੀ ਵੱਲੋਂ ਹਲਕਾ ਕਾਦੀਆਂ ਤੋਂ ਸਾਬਕਾ ਕੈਬਨਿਟ ਮੰਤਰੀ ਮਰਹੂਮ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਆਪਣਾ ਉਮੀਦਵਾਰ ਚੁਣਿਆ ਹੈ।ਪਾਰਟੀ ਦੇ ਐਲਾਨ ਤੋਂ ਬਾਅਦ ਅੱਜ ਸੇਖਵਾਂ ਸਮਰਥਕਾਂ ਸਮੇਤ ਗੁਰਦੁਆਰਾ ਛੋਟਾ ਘੱਲੂਘਾਰਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਪ੍ਰਮਾਤਮਾ ਦੇ ਸ਼ੁਕਰ ਗੁਜ਼ਾਰ ਹਨ ਕਿ ਉਨ੍ਹਾਂ ਨੂੰ ਆਪਨੇਪਿਤਾ ਦੀ ਤਰਾਂ ਲੋਕਾਂ ਦੀ ਸੇਵਾ ਕਰਨ ਦਾ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਟਿਕਟ ਪੱਕੀ ਕਰਕੇ ਮੌਕਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਪੰਜਾਬੀ ਹੁਣ ਸੂਬੇ ਵਿੱਚ ਆਪ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅੰਦਰ ਆਪ ਦੀ ਸਰਕਾਰ ਬਣਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਹਲਕੇ ਵਿੱਚ ਨਸ਼ਾ ਖ਼ਤਮ ਕਰਨ ਨੂੰ ਤਰਜੀਹ ਦੇਣਗੇ। ਇਸ ਤੋਂ ਇਲਾਵਾ ਹਲਕੇ ਅੰਦਰ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਖੇਤੀ ਅਧਾਰਿਤ ਉਦਯੋਗ ਲਗਾਉਣ ਦੇ ਯਤਨ ਕਰਨਗੇ। ਇਸ ਵਕਤ ਨੌਜਵਾਨਾਂ ਲਈ ਖੇਤੀ ਅਤੇ ਬੇਰੁਜ਼ਗਾਰੀ ਸਭ ਦੋਂ ਵੱਡੀਆਂ ਸਮੱਸਿਆਵਾਂ ਬਣੀਆਂ ਹੋਈਆਂ ਹਨ। ਇਸ ਮੌਕੇ ਜਗਰੂਪ ਸਿੰਘ ਸੇਖਵਾਂ ਨੇ ਇਲਾਕੇ ਅੰਦਰ ਚੋਣ ਦਰਜਨਾਂ ਪਿੰਡਾਂ ਵਿੱਚ ਪ੍ਰਚਾਰ ਸ਼ੁਰੂ ਕਰਦਿਆਂ ਰੋਡ ਸ਼ੋਅ ਕੀਤਾ।
ਇਸ ਤੋਂ ਇਲਾਵਾ ਉਹ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ ਅਤੇ ਹਲਕੇ ਵਿੱਚ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੋਵਾਂਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜਸਪਾਲ ਸਿੰਘ, ਜਗਰੂਪ ਸਿੰਘ ਰਿਆੜ, ਯੂਥ ਆਗੂ ਸੋਨਾ ਬਾਜਵਾ, ਮਨਜੀਤ ਸਿੰਘ ਚੱਕ, ਪ੍ਰੇਮ ਕੁਮਾਰ ਨੂੰਨ, ਜਿੰਦਰ ਸਿੰਘ, ਤਰਸੇਮ ਸਿੰਘ ਕਸ਼ਮੀਰ ਸਿੰਘ ਨੰਬਰਦਾਰ, ਕਰਨਬੀਰ ਸਿੰਘ, ਗਿਆਨ ਸਿੰਘ, ਸੂਬੇਦਾਰ ਗੁਰਨਾਮ ਸਿੰਘ, ਅਜੀਤ ਸਿੰਘ, ਪ੍ਰਿਤਪਾਲ ਸਿੰਘ, ਗੁਬਖਸ ਸਿੰਘ, ਪਵਨ ਕੁਮਾਰ, ਸੂਬੇਦਾਰ ਕੰਵਲ ਸਿੰਘ, ਸੋਹਣ ਸਿੰਘ ਨੈਨੇਕੋਟ ਆਦਿ ਹਾਜ਼ਰ ਸਨ। ਕੈਪਸ਼ਨ : ਹਲਕੇ ਅੰਦਰ ਰੋਡ ਸ਼ੋਅ ਕਰਦੇ ਹੋਏ ਆਪ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਅਤੇ ਸਮਰਥਕ।