Close

Recent Posts

ਗੁਰਦਾਸਪੁਰ ਪੰਜਾਬ

ਪ੍ਰਭੂ ਯਿਸੂ ਮਸੀਹ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦਾਣਾ ਮੰਡੀ ਗੁਰਦਾਸਪੁਰ ਵਿਖੇ 16 ਦਸੰਬਰ 2021 ਹੋਵੇਗਾ, ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਕਰਨਗੇ ਸ਼ਿਰਕਤ

ਪ੍ਰਭੂ ਯਿਸੂ ਮਸੀਹ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦਾਣਾ ਮੰਡੀ ਗੁਰਦਾਸਪੁਰ ਵਿਖੇ 16 ਦਸੰਬਰ 2021 ਹੋਵੇਗਾ, ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਕਰਨਗੇ ਸ਼ਿਰਕਤ
  • PublishedDecember 14, 2021

ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਗੁਰਦਾਸਪੁਰ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 14 ਦਸੰਬਰ ( ਮੰਨਣ ਸੈਣੀ )। ਪੰਜਾਬ ਸਰਕਾਰ ਵਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਹਾੜਾ 16 ਦਸੰਬਰ 2021 ਨੂੰ ਦਾਣਾ ਮੰਡੀ ਗੁਰਦਾਸਪੁਰ ਵਿਖੇ ਰਾਜ ਪੱਧ੍ਰੀ ਸਮਾਗਮ ਮਨਾਇਆ ਜਾਵੇਗਾ, ਜਿਸ ਵਿਚ ਸ੍ਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਮਲੂੀਅਤ ਕਰਨਗੇ।

ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਦਾਣਾ ਮੰਡੀ ਗੁਰਦਾਸਪੁਰ ਵਿਖੇ ਜਾ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਸਮਾਗਮ ਦੀਆਂ ਤਿਆਰੀ ਸਮੇਂ ਸਿਰ ਦੇ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ੍ਰੀ ਸਲਾਮਤ ਮਸੀਹ, ਚੇਅਰਮੈਨ ਕ੍ਰਿਸਚੀਅਨ ਵੈਲਫੇਅਰ ਬੋਰਡ ਪੰਜਾਬ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ) ਸਮੇਤ ਵੱਖ-ਵੱਖ ਵਿਭਾਂਗਾ ਦੇ ਅਧਿਕਾਰੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਿਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਸਾਰਿਆਂ ਲਈ ਸੁਭਾਗ ਅਤੇ ਮਾਣ ਵਾਲੀ ਗੱਲ ਹੈ ਕਿ ਗੁਰਦਾਸਪੁਰ ਦੀ ਧਰਤੀ ’ਤੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਰਾਜ ਪੱਧਰੀ ਸਮਾਮਗ ਕਰਵਾਇਆ ਜਾ ਰਿਹਾ ਹੈ। ਉਨਾਂ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ।

Written By
The Punjab Wire