ਚੰਡੀਗੜ੍ਹ, 16 ਦਸੰਬਰ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਸ. ਪਰਗਟ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ। ਉਨ੍ਹਾਂ ਦੱਸਿਆ ਕਿ ਰਵੀ ਸਿੱਧੂ ਕੇਸ ਮੌਕੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਸੀ ਪ੍ਰੰਤੂ ਬਾਅਦ ਅਦਾਲਤ ਵੱਲੋਂ ਇਨ੍ਹਾਂ ਦੀ ਭਰਤੀ ਨੂੰ ਸਹੀ ਠਹਿਰਾਇਆ ਗਿਆ ਸੀ ਜਿਸ ਕਾਰਨ ਇਨ੍ਹਾਂ ਦੀ ਭਰਤੀ ਨਾਲ ਸਬੰਧਤ ਕਈ ਕੋਰਟ ਕੇਸ ਚੱਲ ਰਹੇ ਸਨ।
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਇਨਸਾਫ ਮਿਲਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਾਂ ਅਨੁਸਾਰ ਜਲਦ ਸਟੇਸ਼ਨ ਅਲਾਟ ਕੀਤੇ ਜਾਣਗੇ।
ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।