ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

Dc Mohammad Ishfaq

ਗੁਰਦਾਸਪੁਰ, 17 ਦਸੰਬਰ ( ਮੰਨਣ ਸੈਣੀ)। ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫੋਜ਼ਦਾਰੀ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਗਏ ਹਨ  ਕਿ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀ ਆਪਣਾ-ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾ ਕਰਵਾਉਣ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਚੋਣਾਂ ਨੇੜਲੇ ਭਵਿੱਖ ਵਿਚ ਹੋਣ ਜਾ ਰਹੀਆਂ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣਾ ਅਸਲਾ (ਹਥਿਆਰ) ਨੇੜਲੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾ ਕਰਵਾਉਣ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਚੋਣਾਂਾ ਦੌਰਾਨ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਅਸਲਾ ਧਾਰਕਾਂ ਪਾਸੋਂ ਉਨਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣ ਅਤਿ ਜਰੂਰੀ ਹੈ, ਤਾਂ ਜੋ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਇਹ ਹਥਿਆਰ ਮਿਤੀ 05 ਜਨਵਰੀ 2022 ਤਕ ਜਮ੍ਹਾ ਕਰਵਾਏ ਜਾਣ ਅਤੇ ਵਿਧਾਨ ਸਭਾ ਚੋਣਾਂ 2022 ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਵਾਪਸ ਲਏ ਜਾ ਸਕਦੇ ਹਨ।

Exit mobile version