ਗੁਰਦਾਸਪੁਰ, 17 ਦਸੰਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਸਵੀਪ ਗਤੀਵਿਧੀਆਂ ਤਹਤਿ ਜ਼ਿਲ੍ਹੇ ਅੰਦਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ 18-19 ਸਾਲ ਦੇ ਵੋਟਰਾਂ ਨੂੰ ਵੋਟ ਬਣਾਉਣ ਦੇ ਮੰਤਵ ਨਾਲ ਸਬੰਧਤ ਅਧਿਕਾਰੀਆਂ ਨਾਲ ਸਥਾਨਕ ਪੰਚਾਇਤ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲਾ ਸਿੱਖਿਆ ਅਫਸਰ (ਸ), ਮਦਨ ਲਾਲ ਜ਼ਿਲ੍ਹਾ ਸਿੱਖਿਆ ਅਫਸਰ (ਪ), ਮਨਜਿੰਦਰ ਸਿੰਘ ਚੋਣ ਕਾਨੂੰਗੋ ਸਮੇਤ ਸਵੀਪ ਟੀਮ ਦੇ ਮੈਂਬਰ ਮੋਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਵੀਪ ਗਤੀਵਿਧੀਆਂ ਨੂੰ ਹੋਰ ਵਧਾਉਣ ਦੇ ਮੰਤਵ ਨਾਲ ਅੱਜ ਮੀਟਿੰਗ ਕੀਤੀ ਗਈ ਹੈ ਤਾਂ ਜੋ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਜਿਲੇ ਅੰਦਰ 18-19 ਸਾਲ ਦੇ ਨੋਜਵਾਨ ਲੜਕੇ-ਲੜਕੀਆਂ ਦੀ 100 ਫੀਸਦ ਵੋਟ ਬਣਾਉਣ, ਔਰਤਾਂ ਦੀ 100 ਫੀਸਦ ਵੋਟ ਪੋਲ ਕਰਵਾਉਣ ਸਬੰਧੀ, ਪੋਲਿੰਗ ਬੂਥਾਂ ਨੂੰ ਡੈਕੋਰੇਟ ਕਰਨ ਸਬੰਧੀ, ਯੂਥ ਕਲੱਬਾਂ ਦੀ ਗਤੀਵਿਧੀਆਂ ਵਧਾਉਣ ਸਬੰਧੀ, 80 ਸਾਲ ਤੋਂ ਵੱਧ ਦੀ ਉਮਰ ਵਾਲੇ ਵੋਟਰ ਅਤੇ ਅੰਗਹੀਣ ਵੋਟਰਾਂ ਦੀ ਵੋਟਰ ਵਜੋ ਸ਼ਮੂਲੀਅਤ ਵਧਾਉਣ ਸਬੰਧੀ, ਵੋਟਰ ਸੇਲਫੀ ਕੰਪੇਨ ਆਦਿ ਤਹਿਤ ਸਵੀਪ ਗਤੀਵਿਧੀਆਂ ਕੀਤੀਆਂ ਜਾਣ।
ਉਨਾਂ ਕਿਹਾ ਕਿ ਸਵੀਪ ਗਤੀਵਿਧੀਆਂ ਦਾ ਪਿ੍ਰੰਟ, ਇਲੈਕਟ੍ਰਾਨਿਕਸ ਅਤੇ ਸ਼ੋਸਲ ਮੀਡੀਆਂ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਹੋਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰ ਦਾ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਦੇਸ਼ ਦੀ ਸ਼ਕਤੀ ਨੋਜਵਾਨ ਹੈ ਅਤੇ ਨੌਜਵਾਨ ਦੀ ਸ਼ਕਤੀ ਵੋਟ ਹੈ।