ਹੋਰ ਗੁਰਦਾਸਪੁਰ

ਪੰਜਾਬ ਸਰਕਾਰ ਵਲੋਂ ਇੱਕ ਛੱਤ ਹੇਠ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲਗਾਏ ਸੁਵਿਧਾ ਕੈਂਪ ਵਿਚ ਲੋਕਾਂ ਨੇ ਵੱਖ-ਵੱਖ ਸਕੀਮਾਂ ਦਾ ਲਿਆ ਲਾਭ

ਪੰਜਾਬ ਸਰਕਾਰ ਵਲੋਂ ਇੱਕ ਛੱਤ ਹੇਠ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲਗਾਏ ਸੁਵਿਧਾ ਕੈਂਪ ਵਿਚ ਲੋਕਾਂ ਨੇ ਵੱਖ-ਵੱਖ ਸਕੀਮਾਂ ਦਾ ਲਿਆ ਲਾਭ
  • PublishedDecember 17, 2021

ਗੁਰਦਾਸਪੁਰ, ਡੇਰਾ ਬਾਬਾ ਨਾਨਕ, ਦੀਨਾਨਗਰ, ਕਲਾਨੋਰ, ਤੇ ਬਟਾਲਾ ਵਿਖੇ ਲੱਗੇ ‘ਸੁਵਿਧਾ ਕੈਂਪ’ ਆਪਣੇ ਮੰਤਵ ਵਿਚ ਰਹੇ ਸਫਲ

ਗੁਰਦਾਸਪੁਰ, 17 ਦਸਬੰਰ  ( ਮੰਨਣ ਸੈਣੀ ) । ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਲਾਗੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਦੇ ਉਦੇਸ਼ ਨਾਲ ਜ਼ਿਲੇ ਅੰਦਰ ਲਗਾਏ ‘ਸੁਵਿਧਾ ਕੈਂਪ’ ਸਫਲ ਰਹੇ ਹਨ। ਗੁਰਦਾਸਪੁਰ, ਡੇਰਾ ਬਾਬਾ ਨਾਨਕ, ਦੀਨਾਨਗਰ, ਕਲਾਨੋਰ,  ਤੇ ਬਟਾਲਾ ਵਿਖੇ ਲੱਗੇ ਦੋ ਦਿਨ ਸੁਵਿਧਾ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਾਸਲ ਕੀਤਾ ਹੈ।

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਕੋ ਛੱਤ ਹੇਠਾਂ ਸਾਰੀਆਂ ਸੇਵਾਵਾਂ ਦੇਣ ਦੇ ਮੰਤਵ ਨਾਲ ਸੁਵਿਧਾ ਕੈਂਪ ਲਗਾਏ ਗਏ ਸਨ, ਜਿਸ ਵਿਚ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਕੋਵਿਡ ਵਿਰੋਧੀ ਵੈਕਸੀਨ, ਵਜੀਫਾ ਤੇ ਸ਼ਗਨ ਸਕੀਮ, ਲੋਕਾਂ ਨੂੰ 5-5 ਮਰਲੇ ਦਾ ਪਲਾਟ, 2 ਕਿਲੋਵਾਟ ਤਕ ਬਿਜਲੀ ਦੇ ਬਿੱਲ ਮਾਫ ਕਰਨ, ਬੁਢਾਪਾ ਤੇ ਵਿਧਵਾ ਆਦਿ ਪੈਨਸ਼ਨ ਸਮੇਤ ਵੱਖ-ਵੱਖ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਤਕ ਭਲਾਈ ਸਕੀਮਾਂ ਦਾ ਲਾਭ ਦੇਣ ਦੇ ਮੰਤਵ ਨਾਲ ਸੁਵਿਧਾ ਕੈਂਪ ਲਗਾਏ ਗਏ ਸਨ ਤਾਂ ਜੋ ਲੋਕ ਘਰ ਬੈਠੇ ਹੀ ਸੇਵਾਂਵਾ ਹਾਸਲ ਕਰ ਸਕਣ। ਉਨਾਂ ਦੱਸਿਆ ਕਿ 20 ਤੋਂ ਵੱਧ ਵੱਖ-ਵੱਖ ਵਿਭਾਗਾਂ ਵਲੋਂ ਸੁਵਿਧਾ ਕੈਂਪ ਵਿਚ ਸਟਾਲ ਲਗਾਏ ਤੇ ਲੋਕਾਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਮੋਕੇ ’ਤੇ ਲਾਭ ਪੁਜਦਾ ਕੀਤਾ ਗਿਆ।

Written By
The Punjab Wire