ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਸੂਬਾ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਪਰਗਟ ਸਿੰਘ

ਚੰਡੀਗੜ੍ਹ, 17 ਦਸੰਬਰ: ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।ਇਨ੍ਹਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਅੱਜ ਜਾਰੀ ਕੀਤੀਆਂ ਅਸਾਮੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਸਟਰ ਕਾਡਰ ਦੀਆਂ 4185, ਆਰਟ ਐਂਡ ਕਰਾਫਟ ਦੀਆਂ 250, ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 343 ਤੇ ਈ.ਟੀ.ਟੀ. ਦੀਆਂ 5994 ਅਸਾਮੀਆਂ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਪੀ.ਟੀ.ਆਈ. ਦੀਆਂ 2000 ਅਸਾਮੀਆਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉੱਤੇ ਪਾਰਦਰਸ਼ੀ ਤਰੀਕੇ ਨਾਲ ਹੋਵੇਗੀ।
ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਕੁੱਲ 14534 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਸ ਤੋਂ ਸੂਬਾ ਸਰਕਾਰ ਦੀ ਪ੍ਰਭਾਵਸ਼ਾਲੀ ਵਿਦਿਅਕ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਸਿੱਧ ਹੁੰਦੀ ਹੈ।

Exit mobile version