ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਭ ਦੇ ਇਤਿਹਾਸ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਅਤੇ ਸਮਾਰਕ ਨੂੰ ਵੇਖ ਕਾਫ਼ੀ ਪ੍ਰਭਾਵਿਤ ਹੋਏ ਪੰਜਾਬ ਦੇ ਰਾਜਪਾਲ ਪੁਰੋਹਿਤ, ਡੀਸੀ ਅਤੇ ਉਹਨਾਂ ਦੀ ਟੀਮ ਨੂੰ ਦਿੱਤੀ ਵਧਾਈ

ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਭ ਦੇ ਇਤਿਹਾਸ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਅਤੇ ਸਮਾਰਕ ਨੂੰ ਵੇਖ ਕਾਫ਼ੀ ਪ੍ਰਭਾਵਿਤ ਹੋਏ ਪੰਜਾਬ ਦੇ ਰਾਜਪਾਲ ਪੁਰੋਹਿਤ, ਡੀਸੀ ਅਤੇ ਉਹਨਾਂ ਦੀ ਟੀਮ ਨੂੰ ਦਿੱਤੀ ਵਧਾਈ
  • PublishedDecember 21, 2021

ਪੰਜਾਬ ਦੇ ਇਸ ਹਿੱਸੇ ਵਿੱਚ ਆਉਣ ਵਾਲੇ ਸੈਲਾਨੀਆਂ ਲਈ ਸਮਾਰਕ ਨੂੰ ਦੱਸਿਆ ਖਿੱਚ ਦਾ ਸਰੋਤ, ਸਿੱਖ ਇਤਿਹਾਸ ਅਤੇ ਕਦਰਾਂ-ਕੀਮਤਾਂ ਨੂੰ ਦਰਸ਼ਾਉਂਦੀ ਦਸਤਾਵੇਜ਼ੀ ਪ੍ਰੇਰਨਾ ਦਾਇਕ

ਡਿਪਟੀ ਕਮਿਸ਼ਨਰ ਗੁਰਦਾਸੁਪਰ ਵਲੋਂ ਜ਼ਿਲੇ ਅੰਦਰ ਵੱਖ-ਵੱਖ ਸਕੀਮਾਂ ਲਾਗੂ ਕਰਨ ਸਬੰਧੀ ਦਿੱਤੀ ਗਈ ਵਿਸਥਾਰ ਵਿਚ ਜਾਣਕਾਰੀ

ਗੁਰਦਾਸਪੁਰ, 21 ਦਸੰਬਰ ( ਮੰਨਣ ਸੈਣੀ)। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਭ ਦੇ ਇਤਿਹਾਸ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਅਤੇ ਸਮਾਰਕ ਨੂੰ ਵੇਖ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਫੀ ਪ੍ਰਭਾਵਿਤ ਹੋਏ ਹਨ। ਰਾਜਪਾਲ ਦਾ ਕਹਿਣਾ ਹੈ ਕਿ ਛੋਟਾ ਘੱਲੂਘਾਰਾ ਦਾ ਉਹਨਾਂ ਦਾ ਦੌਰਾ ਇੱਕ ਰੋਮਾਂਚਕ ਅਨੁਭਵ ਹੈ। ਸਮਾਰਕ ਨੂੰ ਸਾਫ਼-ਸੁਥਰਾ ਰੱਖਿਆ ਗਿਆ ਹੈ । ਜਿਸ ਤੋਂ ਸੈਲਾਨੀ ਬਹੁਤ ਪ੍ਰਭਾਵਿਤ ਹੁੰਦੇ ਹਨ। ਜਿਸ ਲਈ ਉਹਨਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਵੀ ਦਿੰਦੇ ਹਨ। ਸਮਾਰਕ ਸੰਬੰਧੀ ਉਹਨਾਂ ਕਿਹਾ ਕਿ ਇਹ ਸਮਾਰਕ ਪੰਜਾਬ ਦੇ ਇਸ ਹਿੱਸੇ ਵਿੱਚ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਇੱਕ ਸਰੋਤ ਹੈ, ਜਿਸ ਵਿੱਚ ਪ੍ਰਦਰਸ਼ਿਤ ਕੀਤੀ ਗਈ ਦਸਤਾਵੇਜ਼ੀ ਪੰਜਾਬ ਦੇ ਸਿੱਖਾਂ ਦੀਆਂ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਬਹੁਤ ਪ੍ਰੇਰਨਾਦਾਇਕ ਹੈ। ਉਕਤ ਕੋਮੇਂਟ ਪੰਜਾਬ ਦੇ ਰਾਜਪਾਲ ਵੱਲੋ ਵਿਜਿਟਰ ਬੁੱਕ ਵਿੱਚ ਦਰਜ ਕੀਤੇ ਗਏ।

ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਭ, ਗੁਰਦਾਸਪੁਰ ਵਿਖੇ ਪੁਹੰਚੇ ਸਨ ਅਤੇ ਉਨਾਂ ਵਲੋਂ ਸਮੁੱਚੇ ਪਾਰਕ ਦਾ ਦੌਰਾ ਕਰਨ ਉਪੰਰਾਤ ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਦੇ ਸ਼ਹੀਦੀ ਸਾਕੇ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੇਖੀ ਗਈ। ਰਾਜਪਾਲ ਦੇ ਨਾਲ ਰਾਜਪਾਲ ਦੇ ਪ੍ਰਿਸਿਪਲ ਸਚਿਵ ਜੇ.ਐਮ ਬਾਲਾ ਮੁਰਗਨ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਐਸਐਸਪੀ ਡਾ. ਨਾਨਕ ਸਿੰਘ ਐਸ.ਐਸ.ਪੀ, ਜਿਲਾ ਪਲਾਲਿੰਗ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਏਡੀਸੀ (ਜ) ਸ੍ਰੀ ਰਾਹੁਲ , ਏਡੀਸੀ (ਵਿਕਾਸ) ਬਲਰਾਜ ਸਿੰਘ ,ਸਾਬਕਾ ਏਡੀਸੀ ਤੇਜਿੰਦਰਪਾਲ ਸਿੰਘ ਸੰਧੂ ਮੋਜੂਦ ਸਨ।

ਮੰਗਵਾਰ ਸਵੇਰੇ ਕਰੀਬ 11.15 ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਭ ਗੁਰਦਾਸਪੁਰ ਵਿਖੇ ਪੁਹੰਚੇ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਨੂੰ ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਦੇ ਇਤਿਹਾਸ ਬਾਰੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਵਲੋਂ ਵਿਸਥਾਰ ਵਿਚ ਦੱਸਿਆ ਗਿਆ। ਉਪਰੰਤ ਉਨਾਂ ਫੋਟੋ ਪ੍ਰਦਰਸ਼ਨੀ ਵੇਖੀ ਤੇ ਸਮੁੱਚੇ ਸਮਾਰਕ ਦਾ ਦੌਰਾ ਕੀਤਾ। ਉਪੰਰਤ ਪੰਜਾਬ ਦੇ ਰਾਜਪਾਲ ਵਲੋਂ ਵੀਡੀਓ ਗੈਲਰੀ ਵਿਖੇ ਜਾ ਕੇ ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਵਿਖੇ 1746 ਨੂੰ ਹੋਏ ਯੁੱਧ ਨਾਲ ਸਬੰਧਿਤ ਦਸਤਾਵੇਜ਼ੀ ਫਿਲਮ ਵੇਖੀ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪੰਜਾਬ ਦੇ ਰਾਜਪਾਲ ਨੂੰ ਜ਼ਿਲੇ ਅੰਦਰ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ। ਨਾਲ ਹੀ ਉਨਾਂ ਜ਼ਿਲਾ ਰੈੱਡ ਕਰਾਸ ਸੁੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ, ਅਚੀਵਰਜ਼ ਪ੍ਰੋਗਰਾਮ, ਹਫਤਾਵਾਰੀ ਸਪੈਸ਼ਲ ਟੂਰ, ਵਾਲ ਆਫ ਫੇਮ ਅਤੇ ਨੋਜਵਾਨਾਂ ਨੂੰ ਕੈਰੀਅਰ ਕਾਊਂਸਲਿੰਗ ਕਰਵਾਉਣ ਸਬੰਧੀ ਕੀਤੇ ਗਏ ਕਾਰਜਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ।

ਇਸ ਉਪਰੰਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਲੋੜਵੰਦ ਲੋਕਾਂ ਨੂੰ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ, ਖਾਸਕਰਕੇ ਲੋੜਵੰਦ ਲੋਕਾਂ ਨੂੰ ਸਿਹਤ ਬੀਮਾ ਯੋਜਨਾ, ਸਿੱਖਿਆ ਸਮੇਤ ਵੱਖ-ਵੱਖ ਸਕੀਮਾਂ ਦਾ ਲਾਭ, ਹੋਰ ਵਧੇਰੇ ਢੰਗ ਨਾਲ ਹੇਠਲੇ ਪੱਧਰ ਤਕ ਪੁਜਦਾ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਪੰਜਾਬ ਦੇ ਰਾਜਪਾਲ ਨੂੰ ਭਰੋਸਾ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਹਰ ਵੇਲੇ ਜ਼ਿਲ੍ਹਾ ਵਾਸੀਆਂ ਅਤੇ ਖਾਸਕਰਕੇ ਲੋੜਵੰਦ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਲੋੜਵੰਦਾਂ ਨੂੰ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਸ੍ਰੀਮਤੀ ਇਨਾਇਤ ਐਸ.ਡੀ.ਐਮ ਦੀਨਾਨਗਰ, ਹਰਪ੍ਰੀਤ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਐਸ.ਪੀ (ਹੈੱਡਕੁਆਟਰ) ਪ੍ਰੋਫੈਸਰ ਤੇ ਇਤਿਹਾਸਕਾਰ ਰਾਜ ਕੁਮਾਰ ਸ਼ਰਮਾ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਹਰਚਰਨ ਸਿੰਘ ਕੰਗ, ਹਰਮਨਪ੍ਰੀਤ ਸਿੰਘ ਤੇ ਦਮਨਦੀਪ ਸਿੰਘ ਆਦਿ ਹਾਜਰ ਸਨ।

Written By
The Punjab Wire