ਗੁਰਦਾਸਪੁਰ, 22 ਦਿਸੰਬਰ (ਮੰਨਣ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਬਾਜਵਾ ਕਲੋਨੀ ਅਤੇ ਸੰਤ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਪ੍ਰਧਾਨ ਬਲਜੀਤ ਪਾਹੜਾ ਨੇ ਕਿਹਾ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਵਿੱਚ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਹਲਕੇ ਸ਼ਹਿਰੀ ਖੇਤਰਾਂ ਵਿੱਚ ਲਗਾਤਾਰ ਵਿਕਾਸ ਕਾਰਜ ਚੱਲ ਰਹੇ ਹਨ। ਅੱਜ ਉਨ੍ਹਾਂ ਵੱਲੋਂ ਬਾਜਵਾ ਕਲੋਨੀ ਅਤੇ ਸੰਤ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਲੋਕਾਂ ਦੀ ਹਰ ਮੰਗ ਪੂਰੀ ਕੀਤੀ ਜਾ ਰਹੀ ਹੈ। ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ।
Recent Posts
- ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ
- ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ
- ਪੰਜਾਬ ਦੇ ਗ੍ਰਨੇਡ ਹਮਲਿਆਂ ਦਾ ਮਾਸਟਰਮਾਈਂਡ ਹੈਪੀ ਪਾਸੀਆ ਅਮਰੀਕਾ ਵਿੱਚ ਗ੍ਰਿਫਤਾਰ
- ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼
- ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ