ਸ਼ੇਰੋ ਸ਼ਾਇਰੀ ਰਾਹੀ ਕਾਂਗਰਸ ਸਰਕਾਰ ਖਿਲਾਫ਼ ਕੱਢੀ ਭੜਾਸ
ਗੁਰਦਾਸਪੁਰ, 22 ਦਿਸੰਬਰ (ਮੰਨਣ ਸੈਣੀ)। ਦੀਨਾਨਗਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ। ਇਸ ਵਿੱਚ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ਼ਮਸ਼ੇਰ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਅੰਗਰੇਜ਼ਾਂ ਨੇ ਭਾਰਤ ਨੂੰ ਬੇਰਹਿਮੀ ਨਾਲ ਲੁੱਟਿਆ ਜਦੋਂਕਿ ਹੁਣ ਕਾਂਗਰਸ ਪਾਰਟੀ ਵੀ ਅੰਗਰੇਜ਼ਾਂ ਦੇ ਨਕਸ਼ੇ ਕਦਮ ‘ਤੇ ਚੱਲ ਕੇ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਸੀ ਪਰ ਉਨ੍ਹਾਂ ਦੇ ਮੰਤਰੀ ਪੰਜਾਬ ਦੇ ਲੋਕਾਂ ਨੂੰ ਹੀ ਲੁੱਟਣ ਲੱਗੇ ਹਨ। ਭਗਵੰਤ ਮਾਨ ਸ਼ੇਰੋ ਸ਼ਾਇਰੀ ਰਾਹੀ ਕਾਂਗਰਸ ਸਰਕਾਰ ਖਿਲਾਫ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ ਪਾਰਟੀ ਤੋਂ ਬਚਣਾ ਚਾਹੀਦਾ ਹੈ ਅਤੇ ਕਾਂਗਰਸ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨੂੰ ਲੁੱਟਣ ਲਈ ਹੀ ਸੱਤਾ ਵਿੱਚ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੁਜ਼ਗਾਰ ਦੀ ਘਾਟ ਕਾਰਨ ਮਾਪੇ ਆਪਣੇ ਜਿਗਰ ਦੇ ਟੁਕੜੇ ਵਿਦੇਸ਼ਾਂ ਵਿੱਚ ਭੇਜ ਰਹੇ ਹਨ ਤਾਂ ਜੋ ਉਨ੍ਹਾਂ ਦਾ ਭਵਿੱਖ ਉਜਵਲ ਹੋ ਸਕੇ। ਜਦੋਂ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਉਣ ‘ਤੇ ਘਰ-ਘਰ ਨੌਕਰੀਆਂ ਦੇਵੇਗੀ ਪਰ ਹੁਣ ਇਹ ਪਾਰਟੀ ਆਪਣੇ ਚੋਣ ਵਾਅਦਿਆਂ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਿੱਤ ਤੋਂ ਬਾਅਦ ਵੀ ਜਾਇਦਾਦ ਘਟ ਰਹੀ ਹੈ, ਜਦਕਿ ਵਿਰੋਧੀ ਪਾਰਟੀਆਂ ਦੇ ਆਗੂ ਹਾਰ ਤੋਂ ਬਾਅਦ ਵੀ ਆਪਣੀ ਜਾਇਦਾਦ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਇਨ੍ਹਾਂ ਪਾਰਟੀਆਂ ਤੋਂ ਨਾਖੁਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਗਰੀਬ ਅਤੇ ਅਨਪੜ੍ਹ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਪ੍ਰੇਰਿਤ ਕਰਦੀ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਜੇਕਰ ਇਹ ਬੱਚੇ ਪੜ੍ਹੇ-ਲਿਖੇ ਹੋਣ ਤਾਂ ਉਹ ਚੰਗੇ ਅਹੁਦਿਆਂ ‘ਤੇ ਬਿਰਾਜਮਾਨ ਹੋਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਲੈ ਕੇ ਉਨ੍ਹਾਂ ਕੋਲ ਨਹੀਂ ਆਉਣਗੇ।ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਸਨ। ਮੌਜੂਦ