ਵੋਟਰ ਜਾਗਰੂਕਤਾ ਮੋਬਾਇਲ ਵੈਨ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ

ਗੁਰਦਾਸਪੁਰ, 22 ਦਸੰਬਰ ( ਮੰਨਣ ਸੈਣੀ  )। ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਤੇ ਮਾਣਯੋਗ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਦੇਣ ਲਈ ਵੋਟਰ ਜਾਗਰਕੂਤਾ ਮੋਬਾਇਲ ਵੈਨ ਨੇ ਅੱਜ ਵਿਧਾਨ ਸਭਾ ਹਲਕਾ 004 ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ   ।

 ਇਸ ਮੌਕੇ ਇਸ ਮੌਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਏ ਈ ਆਰ ਓ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ  ਐਲੀਮੈਂਟਰੀ ਮਦਨ ਲਾਲ ਸ਼ਰਮਾ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ  ਅੱਜ ਇਹ ਵੋਟਰ ਜਾਗਰੂਕਤਾ  ਮੋਬਾਇਲ ਵੈਨ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਪਿੰਡ ਪਾਹੜਾ ,ਗੋਹਤਪੋਖਰ ,ਤਿੱਬੜੀ ,ਤਿੱਬੜ ,ਮਾਨ ਚੋਪੜਾ ,ਬੱਬੇਹਾਲੀ ,ਥਾਣੇਵਾਲ ,ਸਿੱਧਵਾਂ ,ਨਵਾਂ ਪਿੰਡ ,ਹੁੰਦਲ  ,ਨਵਾਂ ਪਿੰਡ ਸਰਦਾਰਾਂ ਅਤੇ ਔਜਲਾ ਆਦਿ ਪਿੰਡਾਂ ਵਿੱਚੋਂ ਹੁੰਦੇ ਹੋਏ  ਵਾਪਸ ਗੁਰਦਾਸਪੁਰ ਪਹੁੰਚੀ। ਉਹਨਾਂ  ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਵਿਚ ਜਾ ਕੇ ਸੀ-ਵਿਜ਼ਲ ਐਪ ਨੂੰ ਡਾਊਨਲੋਡ ਕਰਨ ਤੇ ਉਸਦੀ ਵਰਤੋਂ ਬਾਰੇ ਜਾਣਕਾਰੀ ਦੇ ਰਹੀ ਹੈ।  

ਉਨਾਂ ਅੱਗੇ ਕਿਹਾ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ। ਲੋਕਤੰਤਰ ਦੀ ਮਜ਼ਬੂਤ ਲਈ ਯੋਗ ਵੋਟਰਾਂ ਨੂੰ ਆਪਣੀ ਵੋਟ ਜਲਦ ਤੋਂ ਜਲਦ ਬਣਵਾ ਲੈਣੀ ਚਾਹੀਦੀ ਹੈ ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮੱਤਦਾਨ ਦੀ ਵਰਤੋਂ ਕਰ ਸਕਣ।

Exit mobile version