ਪੰਜਾਬ: ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ‘ਚ ਧਮਾਕਾ, 2 ਦੀ ਮੌਤ ਦਾ ਖਦਸ਼ਾ

ਲੁਧਿਆਣਾ (ਪੰਜਾਬ), 23 ਦਸੰਬਰ। ਪੰਜਾਬ ਦੇ ਲੁਧਿਆਣਾ ‘ਚ ਵੀਰਵਾਰ ਨੂੰ ਜ਼ਿਲਾ ਅਦਾਲਤ ਦੇ ਅਹਾਤੇ ‘ਚ ਹੋਏ ਧਮਾਕੇ ‘ਚ ਦੋ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਪੁਲਸ ਨੇ ਦੱਸਿਆ ਕਿ ਇਹ ਧਮਾਕਾ ਦੁਪਹਿਰ 12.25 ਵਜੇ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਉਸ ਸਮੇਂ ਹੋਇਆ ਜਦੋਂ ਜ਼ਿਲਾ ਅਦਾਲਤ ਦੀ ਕਾਰਵਾਈ ਚੱਲ ਰਹੀ ਸੀ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਧਮਾਕੇ ਸਬੰਧੀ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਜਾਨੀ ਨੁਕਸਾਨ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਜਾਂਚ ਕਰ ਰਹੀ ਹੈ।

Exit mobile version