Close

Recent Posts

ਗੁਰਦਾਸਪੁਰ ਪੰਜਾਬ ਰਾਜਨੀਤੀ

ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਈ ਟਿਕਟ ਅਪਲਾਈ ਕੀਤੀ

ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਈ ਟਿਕਟ ਅਪਲਾਈ ਕੀਤੀ
  • PublishedDecember 23, 2021

ਵੱਡੀ ਲੀਡ ਨਾਲ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿੱਚ ਪਾਵਾਂਗਾ – ਸ਼ਾਹਬਾਦ

ਬਟਾਲਾ, 23 ਦਸੰਬਰ (ਮੰਨਣ ਸੈਣੀ)।ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਸ਼ਾਹਬਾਦ ਦੇ ਸਰਪੰਚ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਈ ਟਿਕਟ ਅਪਲਾਈ ਕਰ ਦਿੱਤੀ ਹੈ। ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਆਪਣੀ ਨਾਮਜ਼ਦਗੀ ਦਾਖਲ ਕਰਦਿਆਂ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵੋਟਰਾਂ ਦੀ ਸਹਿਮਤੀ ਨਾਲ ਉਨ੍ਹਾਂ ਨੇ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ ਅਤੇ ਜੇਕਰ ਪਾਰਟੀ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਦੀ ਹੈ ਤਾਂ ਉਹ ਵੱਡੀ ਲੀਡ ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।

ਸੀਨੀਅਰ ਕਾਂਗਰਸੀ ਆਗੂ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਹਲਕੇ ਅੰਦਰ ਉਨ੍ਹਾਂ ਨੂੰ ਸਮੂਹ ਵਰਕਰਾਂ ਵੱਲੋਂ ਵੱਡੀ ਪੱਧਰ ’ਤੇ ਸਮਰਥਨ ਅਤੇ ਸਹਿਯੋਗ ਮਿਲ ਰਿਹਾ ਹੈ ਅਤੇ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਨੇ ਵੀ ਉਨ੍ਹਾਂ ਨੂੰ ਟਿਕਟ ਦੇਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਵਿੱਚ ਮੀਟਿੰਗਾਂ ਕਰ ਰਹੇ ਹਨ ਅਤੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਸਮਝਿਆ ਹੈ। ਇੰਜੀ: ਸ਼ਾਹਬਾਦ ਨੇ ਹਲਕੇ ਦੇ ਵਿਕਾਸ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਇੰਜੀਨੀਅਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਹ ਪੰਜਾਬ ਕਾਂਗਰਸ ਦੇ ਐੱਸ.ਸੀ. ਵਿੰਗ ਦੇ ਵਾਈਸ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਸੀਨੀਅਰ ਵਾਈਸ ਪ੍ਰਧਾਨ, ਪਿੰਡ ਸ਼ਾਹਬਾਦ ਦੇ ਮੌਜੂਦ ਕਾਂਗਰਸੀ ਸਰਪੰਚ ਹੋਣ ਦੇ ਨਾਲ ਕਾਂਗਰਸ ਪਾਰਟੀ ਦੇ ਲੰਮੇ ਸਮੇਂ ਤੋਂ ਸਰਗਰਮ ਵਰਕਰ ਹਨ। ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਅਪਲਾਈ ਕਰਨ ਤੋਂ ਬਾਅਦ ਇੰਜੀਨੀਅਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਹਲਕੇ ਵਿੱਚ ਆਪਣੀਆਂ ਸਰਗਰਮੀਆਂ ਹੋਰ ਵੀ ਵਧਾ ਦਿੱਤੀਆਂ ਹਨ।

Written By
The Punjab Wire