ਪ੍ਰਧਾਨ ਸਿੱਧੂ ਨੂੰ ਸਮਝਾਉਣ ਤੇ ਮਾਫ਼ੀ ਮੰਗਾ ਕੇ ਪੁਲਿਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਕਰਣ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ- ਦਲਜੀਤ ਚੀਮਾ

ਕਿਹਾ ਨਵਜੋਤ ਸਿੱਧੂ ਵੱਲੋ ਪੁਲਿਸ ਅਫਸਰਾਂ ਖਿਲਾਫ਼ ਬੋਲੀ ਜਾ ਰਹੀ ਸ਼ਬਦਾਵਲੀ ਤੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਮੂਕ ਦਰਸ਼ਕ ਬਣੇ- ਦਲਜੀਤ ਸਿੰਘ ਚੀਮਾ

ਗੁਰਦਾਸਪੁਰ, 27 ਦਿਸੰਬਰ (ਮੰਨਣ ਸੈਣੀ)। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪੁਲਿਸ ਅਫਸਰਾਂ ਖਿਲਾਫ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ‘ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ। ਇਹ ਕਹਿਣਾ ਹੈ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਦਾ।

ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਇਕ ਡੀ ਐਸ ਪੀ ਨੂੰ ਬੋਲਣਾ ਪਿਆ ਤੇ ਹੁਣ ਐਸ ਆਈ ਨੁੰ ਬੋਲਣਾ ਪਿਆ ਹੈ। ਵਰਦੀ ਵਿਚ ਹੁੰਦਿਆਂ ਇਕ ਸ਼ਕਤੀਸ਼ਾਲੀ ਬੰਦੇ ਖਿਲਾਫ ਬੋਲਣਾ ਬਹੁਤ ਔਖਾ ਹੁੰਦਾ ਹੈ। ਪੁਲਿਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਹਨਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕ ਅਵਸਥਾ ਸਮਝਣੀ ਚਾਹੀਦੀ ਹੈ।

ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੁੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖਿਲਾਫ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੋ ਪਹਿਲਾਂ ਟਿੱਪਣੀਆਂ ਕੀਤੀਆਂ ਹਨ, ਉਹ ਵਾਪਸ ਲੈ ਕੇ ਪੁਲਿਸ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਿਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਰਹੇ।

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋ ਟਿੱਪਣੀਆਂ ਕਰ ਕੁਝ ਸ਼ਬਦ ਬੋਲੇ ਜਾ ਰਹੇ ਹਨ ਜਿਸ ਦਾ ਪੁਲਿਸ ਅਧਿਕਾਰੀਆਂ ਵੱਲੋ ਨਿੰਦਾ ਕੀਤੀ ਜਾ ਰਹੀ ਹੈ

https://thepunjabwire.com/wp-content/uploads/2021/12/WhatsApp-Video-2021-12-27-at-09.57.49.mp4
Exit mobile version