ਸਟੇਟਿਕ ਸਰਵੀਲੈਂਸ, ਲੀਕੁਅਡ ਮੋਨਟਰਿੰਗ ਤੇ ਡਰੱਗ ਕੰਟਰੋਲ ਟੀਮਾਂ ਦੇ ਮੈਂਬਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ
ਗੁਰਦਾਸਪੁਰ, 27 ਦਸੰਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਵਿਖੇ ਵਿਧਾਨ ਸਭਾ ਚੋਣਾਂ 2022-ਨੂੰ ਮੁੱਖ ਰੱਖਦਿਆਂ ਗਠਿਤ ਵੱਖ-ਵੱਖ ਸਪੈਸ਼ਲ ਟੀਮਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ –ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਸਮੇਤ ਸਬੰਧਤ ਅਧਿਕਾਰੀ ਮੋਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣ-2022 ਵਿਚ ਨਾਜਾਇਜ਼ ਸ਼ਰਾਬ/ ਨਸ਼ੀਲੇ ਪਦਾਰਥਾਂ ਦੀ ਰੋਕਥਾਮ/ਤਸਕਰੀ ਨੂੰ ਮੁੱਖ ਰੱਖਦੇ ਹੋਏ ਜਿਲੇ ਵਿਚ ਵਿਧਾਨ ਸਭਾ ਚੋਣ ਹਲਕੇਵਾਰ 07 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਸ ਤਹਿਤ ਪਿੰਡ ਮੋਚਪੁਰ ਲਈ ਇਕ ਸਟੇਟਿਕ ਸਰਵੀਲੈਂਸ ਟੀਮ, ਸਹਾਇਕ ਕਮਿਸ਼ਨਰ ਐਕਸਾਈਜ਼ ਗੁਰਦਾਸਪੁਰ ਦੀ ਨਿਗਰਾਨੀ ਹੇਠ 07 ਲੀਕੁਅਡ (Liquid) ਮੋਨਟਰਿੰਗ ਟੀਮਾਂ ਅਤੇ 07 ਡਰੱਗ ਕੰਟਰੋਲ ਟੀਮਾਂ, ਡਰੱਲ ਕੰਟਰੋਲਰ ਗੁਰਦਾਸਪੁਰ ਦੀ ਨਿਗਰਾਨੀ ਹੇਠ ਗਠਿਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਪ੍ਰਭਾਵ ਨਾਲ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਵਿਸ਼ੇਸ ਨਾਕਾਬੰਦੀ ਕਰਨ ਅਤੇ ਪੁਲਿਸ ਨਾਲ ਸਾਂਝੀਆਂ ਟੀਮਾਂ ਰਾਹੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਪਿੰਡ ਮੋਚਪੁਰ ਲਈ ਗਠਿਤ ਸਟੇਟਿਕ ਸਰਵੀਲੈਂਸ ਟੀਮ ਦੇ ਮੈਂਬਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਾਜਾਇਜ਼ ਸ੍ਰਾਰਾਬ ਦੇ ਕਾਰੋਬਾਰ ਵਿੁਰੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨਾਂ ਸਹਾਇਕ ਕਮਿਸ਼ਨਰ ਐਕਸਾਈਜ਼ ਗੁਰਦਾਸਪੁਰ ਅਤੇ ਵਿਧਾਨ ਸਭਾ ਹਲਕੇ ਲਈ ਗਠਿਤ ਟੀਮਾਂ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਨਾਜਾਇਜ਼ ਸ਼ਰਾਬ ਸਟੋਰ ਕਰਨ ਸਮੇਤ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਨਕੇਲ ਕੱਸੀ ਜਾਵੇ। ਉਨਾਂ ਡਰੱਗ ਕੰਟਰੋਲ ਟੀਮ ਨੂੰ ਚੋਣਾਂ ਨੂੰ ਮੁੱਖ ਰੱਖਦਿਆਂ ਨਸ਼ਿਆਂ ਵਿਰੁੱਧ ਕਾਰਵਾਈ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ।
ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਿਖਲਾਈ ਪ੍ਰੋਗਰਾਮ ਦੌਰਾਨ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਵੱਖ-ਵੱਖ ਪਹਿਲੂਆਂ ਤੋਂ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ।