ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਨਾ ਸਮਝਣ, ਪੰਜਾਬ ਪੁਲਿਸ ਦੀ ਨਿਡਰਤਾ ਦਾ ਲੋਹਾ ਪੂਰੀ ਦੁਨੀਆ ਮੰਨਦੀ ਹੈ: ਯਾਦਵਿੰਦਰ ਬੁੱਟਰ

Yadwinder Butter

ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਨੇ ਮਾੜੀ ਮਾਨਸਿਕਤਾ ਵਾਲੇ ਵਿਅਕਤੀ ਨੂੰ ਸੂਬਾ ਪ੍ਰਧਾਨ ਬਣਾਇਆ ਹੈ

ਬਟਾਲਾ, 28 ਦਸੰਬਰ (ਮੰਨਣ ਸੈਣੀ)। ਭਾਜਪਾ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀਆਂ ਵਿੱਚ ਪੰਜਾਬ ਪੁਲਿਸ ਵਿਭਾਗ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਭਾਸ਼ਣਾਂ ਦੀ ਸਖ਼ਤ ਨਿਖੇਧੀ ਕਰਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਮਾੜੇ ਬੋਲ ਉਨ੍ਹਾਂ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦੇ ਹਨ ਕਿ ਕਾਂਗਰਸੀ ਆਗੂ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਸਮਝਦਾ ਹੈ।

ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਪੰਜਾਬ ਪੁਲਿਸ ਵਿਭਾਗ ਦੇ ਜਵਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪੰਜਾਬ ਦੀ ਅਮਨ-ਸ਼ਾਂਤੀ ਦੀ ਬਹਾਲੀ ਲਈ ਦਿਨ-ਰਾਤ ਸਮਾਜ ਵਿਰੋਧੀ ਤਾਕਤਾਂ ਦਾ ਟਾਕਰਾ ਕਰ ਰਹੇ ਹਨ, ਜਿਸ ਦੀ ਜਿੰਨੀ ਵੀ ਤਾਰੀਫ਼ ਕੀਤੀ ਜਾਵੇ ਉਹ ਘੱਟ ਹੈ। ਆਪਣੇ ਭੱਦੇ ਭਾਸ਼ਣ ਨਾਲ ਪੁਲਿਸ ਮਹਿਕਮੇ ਦਾ ਅਪਮਾਨ ਕੀਤਾ ਗਿਆ ਜਿਸ ਦੀ ਪੂਰੇ ਪੰਜਾਬ ਵਿੱਚ ਨਿੰਦਾ ਹੋ ਰਹੀ ਹੈ। ਬੁੱਟਰ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇੰਨੀ ਮਾੜੀ ਮਾਨਸਿਕਤਾ ਵਾਲੇ ਵਿਅਕਤੀ ਨੂੰ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਤੋਂ ਵੱਡੇ ਆਗੂਆਂ ਦਾ ਸਤਿਕਾਰ ਨਹੀਂ ਕਰਦਾ, ਉਹ ਆਮ ਜਨਤਾ ਨੂੰ ਕੀ ਸਮਝੇਗਾ। ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੁਲਿਸ ਵਿਭਾਗ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦਾਂ ਲਈ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਕਾਂਗਰਸ ਕਮੇਟੀ ਨੂੰ ਅਜਿਹੇ ਵਿਅਕਤੀ ਨੂੰ ਤੁਰੰਤ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰਨਾ ਚਾਹੀਦਾ ਹੈ।

Exit mobile version