ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਭੜਕੇ ਪੰਜਾਬ ਪੁਲਿਸ ਦੇ ਸੇਵਾਮੁਕਤ ਮੁਲਾਜ਼ਿਮ

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਭੜਕੇ ਪੰਜਾਬ ਪੁਲਿਸ ਦੇ ਸੇਵਾਮੁਕਤ ਮੁਲਾਜ਼ਿਮ
  • PublishedDecember 29, 2021

ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ਅਰ ਐਸੋਸਿਏਸ਼ਨ ਜ਼ਿਲ੍ਹਾ ਗੁਰਦਾਸਪੁਰ ਯੂਨਿਟ ਨੇ ਮੀਟਿੰਗ ਕਰ ਦਿੱਤੀ ਚੇਤਾਵਨੀ

ਗੁਰਦਾਸਪੁਰ, 29 ਦਸੰਬਰ (ਮੰਨਣ ਸੈਣੀ)। ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿਵਾਦਿੱਤ ਬੋਲਾਂ ਤੋਂ ਬਾਦ ਪੰਜਾਬ ਪੁਲਿਸ ਦੇ ਸਾਬਕਾ ਮੁਲਾਜ਼ਮ ਭੜਕ ਗਏ ਹਨ। ਇਸ ਸਬੰਧੀ ਚੇਤਾਵਨੀ ਦੇਂਦੇ ਹੋਏ ਮੁਲਾਜ਼ਿਮਾ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਵੀ ਦਖ਼ਲ ਦੇਣ ਦੀ ਮੰਗ ਕੀਤੀ ਹੈ ਅਤੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਵੀ ਦਿੱਤੀ ਕਿ ਅੱਗੇ ਤੋ ਐਸੀਂ ਗਲਤੀ ਨਾ ਕੀਤੀ ਜਾਵੇ। ਇਸ ਸੰਬੰਧੀ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਇਕਾਈ ਵੱਲੋ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮਤਾ ਪਾਸ ਕੀਤਾ ਗਿਆ ਕਿ ਜੇਕਰ ਕਾਂਗਰਸ ਪ੍ਰਧਾਨ ਵੱਲੋਂ ਮੰਗ ਨਾ ਮੰਨੀ ਗਈ ਤਾਂ ਸਿੱਧੂ ਖਿਲਾਫ ਧਰਨਾ ਸ਼ੁਰੂ ਕੀਤਾ ਜਾਵੇਗਾ।

ਇਸ ਸਬੰਧੀ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਉਕਤ ਐਸੋਸੀਏਸ਼ਨ ਦੇ ਪ੍ਰਧਾਨ ਮਲਹਾਰ ਸਿੰਘ, ਇੰਸਪੈਕਟਰ ਸੰਸਾਰ ਚੰਦ, ਡੀ.ਐੱਸ.ਪੀ ਮਲਕੀਅਤ ਸਿੰਘ, ਏ.ਐੱਸ.ਆਈ.ਕਰਮ ਸਿੰਘ, ਸਬ-ਇੰਸਪੈਕਟਰ ਅਜੈਬ ਸਿੰਘ, ਦੇਸ ਰਾਜ, ਛੱਜੂ ਰਾਮ ਆਦਿ ਨੇ ਦੱਸਿਆ ਕਿ ਪੰਜਾਬ ਪੁਲਿਸ ਆਮ ਲੋਕਾਂ ਦੇ ਨਾਲ ਨਾਲ ਸਾਰੇ ਨੇਤਾਵਾਂ ਦੀ ਰੱਖਿਆ ਕਰਦੀ ਹੈ। ਪੰਜਾਬ ਪੁਲਿਸ ਦੀ ਬਹਾਦਰੀ ਦੇ ਕਿੱਸੇ ਭਰੇ ਪਏ ਹਨ। ਪਰ ਨੇਤਾਵਾਂ ਵੱਲੋ ਭੀੜ ਦਾ ਮਨੋਰੰਜਨ ਕਰਨ ਲਈ ਪੰਜਾਬ ਪੁਲਿਸ ਦਾ ਨਾਂ ਬਦਨਾਮ ਕੀਤਾ ਜਾ ਰਿਹਾ ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਬਿਆਨ ਨਾਲ ਪੰਜਾਬ ਪੁਲਿਸ ਦੇ ਕਰੀਬ 90 ਹਜ਼ਾਰ ਮੁਲਾਜ਼ਮਾਂ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਇਸ ਮੌਕੇ ਤੇ ਸਾਰੇ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੇ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ਦਾ ਖੁੱਲ੍ਹ ਕੇ ਵਿਰੋਧ ਕਰਦਿਆਂ ਉਨ੍ਹਾਂ ਨੂੰ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਦੀ ਚਿਤਾਵਨੀ ਦਿੱਤੀ | ਇਸ ਸਬੰਧੀ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਬੇਨਤੀ ਕੀਤੀ ਕਿ ਉਹ ਪ੍ਰਧਾਨ ਸਿੱਧੂ ਅਤੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਮਾੜੇ ਬੋਲਾਂ ‘ਤੇ ਰੋਕ ਲਗਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ।

ਉਪਰੋਕਤ ਵਲੋਂ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਜੇਕਰ ਸਿੱਧੂ ਨੇ ਜਨਤਕ ਤੋਰ ਤੇ ਮੁਆਫੀ ਨਾ ਮੰਗੀ ਗਈ ਤਾਂ ਕਾਂਗਰਸ ਪ੍ਰਧਾਨ ਖਿਲਾਫ਼ ਵਿਰੋਧ ਸ਼ੁਰੁੂ ਕੀਤਾ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇਂ।

Written By
The Punjab Wire