ਕਿਹਾ,ਚੰਨੀ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਕਾਇਮ ਰੱਖਣ ‘ਚ ਰਹੀ ਨਾਕਾਮ
ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਪਟਿਆਲਾ ਵਿਖੇ ‘ਸਾਂਤੀ ਮਾਰਚ’ ਵਿੱਚ ਸਾਮਲ ਹੋਣ ਦੀ ਕੀਤੀ ਅਪੀਲ
ਚੰਡੀਗੜ੍ਹ, 29 ਦਸੰਬਰ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਨੂੰ ਪਟਿਆਲਾ ਵਿਖੇ ‘ਸਾਂਤੀ ਮਾਰਚ’ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਾਮਲ ਹੋ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਦੇਖਾ ਦੇਣਾ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ। ਕੋਈ ਉਨ੍ਹਾਂ ਦਾ ਭਾਈਚਾਰਾ ਤੋੜ ਨਹੀਂ ਸਕਦਾ। ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਇੱਕ ਵੀਡੀਓ ਸੰਦੇਸ ਵਿੱਚ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੀ ਕੋਸਸਿ ਅਤੇ ਲੁਧਿਆਣਾ ਅਦਾਲਤ ਵਿੱਚ ਧਮਾਕੇ ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ ‘ਤੇ ਹਮਲੇ ਹਨ।
ਉਨ੍ਹਾਂ ਦੁਹਰਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਬਹੁਤ ਹੀ ਦੁੱਖ ਦੀ ਗੱਲ ਹੈ ਅਤੇ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਇਆ ਧਮਾਕਾ ਇਹ ਸਾਬਤ ਕਰਦਾ ਹੈ ਕਿ ਕੁੱਝ ਸਿਆਸੀ ਤੌਰ ‘ਤੇ ਪ੍ਰੇਰਿਤ ਤੱਤ ਪੰਜਾਬ ਦੇ ਸਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਚੰਨੀ ਸਰਕਾਰ ਦੀ ਨਿੰਦਾ ਕਰਦੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲੋਂ ਆਪਣੇ ਸੱਤਾ ਦੇ ਅਹੁਦਿਆਂ ‘ਤੇ ਜਿਆਦਾ ਧਿਆਨ ਦਿੰਦੇ ਹਨ।
ਕੇਜਰੀਵਾਲ ਨੇ ਕਿਹਾ, ”ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ ,ਕਿਉਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ। ਇਸ ਤੋਂ ਪਹਿਲਾ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਵੀ ਇਸ ਤਰਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ‘ਗੁਟਕਾ ਸਾਹਿਬ’ ਦੀ ਸਹੁੰ ਖਾ ਕੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਡੱਕਣ ਦਾ ਵਾਅਦਾ ਕੀਤਾ ਸੀ। ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਕੁੱਝ ਨਹੀਂ ਕੀਤਾ। ਕਾਂਗਰਸ ਪੰਜਾਬ ਵਿਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਘਰੇਲੂ ਕਾਟੋ-ਕਲੇਸ਼ ਵਿੱਚ ਰੁੱਝੀ ਹੋਈ ਹੈ।” ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਲੋਕ ਸਿਰਫ ਆਪਣੇ ਸਿਆਸੀ ਏਜੰਡੇ ਅਤੇ ਲਾਭ ਲਈ ਕੰਮ ਕਰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ, ਜਾਤਾਂ ਅਤੇ ਫ਼ਿਰਕਿਆਂ ਦੇ ਲੋਕ ਸਾਂਤੀ ਅਤੇ ਆਪਸੀ ਭਾਈਚਾਰੇ ਨਾਲ ਰਹਿੰਦੇ ਰਹੇ ਹਨ। ਇਸ ਲਈ ਪੰਜਾਬ ਦੇ ਲੋਕ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੀਆਂ ਘਟੀਆ ਸਿਆਸੀ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਪਟਿਆਲਾ ਵਿੱਚ ਇਸ ਸਾਂਤੀ ਮਾਰਚ ਦੌਰਾਨ ਸਾਰੇ ਧਰਮਾਂ ਅਤੇ ਫਿਰਕਿਆਂ ਦੇ ਲੋਕ ਇਕੱਠੇ ਹੋ ਕੇ ਪੰਜਾਬ ਦੀ ਸਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਨਗੇ।
31 ਦਸੰਬਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ 11 ਵਜੇ ‘ਸਾਂਤੀ ਮਾਰਚ’ ਪਟਿਆਲਾ ਵਿਖੇ ਸ਼ੇਰਾਂਵਾਲਾ ਗੇਟ ਤੋਂ ਸੁਰੂ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਦੋਸਤਾਂ-ਮਿੱਤਰਾਂ ਸਮੇਤ ਇਸ ਮਾਰਚ ਵਿੱਚ ਸ਼ਾਮਲ ਹੋ ਕੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ।