ਅਮ੍ਰਿਤਸਰ, 30 ਦਿਸੰਬਰ । ਮਜੀਠਾ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਖਿਲਾਫ ਚੋਣ ਲੜਨ ਵਾਲੇ ਕਾਂਗਰਸੀ ਆਗੂ ਲਾਲੀ ਮਜੀਠੀਆ ਨੇ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਅਸਤੀਫੇ ਦੀ ਪੁਸ਼ਟੀ ਕਰਦਿਆਂ ਇਸ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ। ਜਿਸ ਤੋਂ ਬਾਅਦ ਸਿਆਸੀ ਹਲਕਿਆਂ ‘ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਮੌਜੂਦਾ ਵਿਧਾਇਕ ਅਤੇ ਆਗੂ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਹਾਲਾਂਕਿ, ਮਜੀਠੀਆ ਨੇ ਇਸ ਤਰ੍ਹਾਂ ਕਿਸੇ ਨਾਲ ਸੰਪਰਕ ਹੋਣ ਤੋਂ ਸਾਫ਼ ਇਨਕਾਰ ਕੀਤਾ।
Recent Posts
- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ
- ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ
- ਕੱਲ੍ਹ 11 ਸਤੰਬਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ
- ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ ‘ਤੇ ਦਿੱਤਾ ਜ਼ੋਰ
- ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’-4 ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦਾ ਕੀਤਾ ਆਗਾਜ਼