ਹੋਰ ਗੁਰਦਾਸਪੁਰ ਪੰਜਾਬ

ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਨਵੇਂ ਵੈਰੀਐਂਟਟ ਓਮੀਕਰੋਨ ਤੋਂ ਬਚਾਅ ਲਈ ਕੋਵਿਡ ਵਿਰੋਧੀ ਵੈਕਸੀਨ ਲਗਵਾਉਣ ਦੀ ਅਪੀਲ

ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਨਵੇਂ ਵੈਰੀਐਂਟਟ ਓਮੀਕਰੋਨ ਤੋਂ ਬਚਾਅ ਲਈ ਕੋਵਿਡ ਵਿਰੋਧੀ ਵੈਕਸੀਨ ਲਗਵਾਉਣ ਦੀ ਅਪੀਲ
  • PublishedDecember 30, 2021

ਜਿਲੇ ਅੰਦਰ 16 ਲੱਖ 13 ਹਜ਼ਾਰ 73 ਲੋਕਾਂ ਦੇ ਕੋਵਿਡ ਵਿਰੋਧੀ ਵੈਕਸੀਨ ਲੱਗੀ

ਗੁਰਦਾਸਪੁਰ, 30 ਦਸੰਬਰ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲੇ ਅੰਦਰ ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਬਚਾਉ ਲਈ ਸਿਹਤ ਵਿਭਾਗ ਵਲੋਂ ਜ਼ਿਲੇ ਅੰਦਰ ਵੈਕਸ਼ੀਨੇਸਨ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੋਵਿਡ-19 ਵਿਰੁੱਧ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਥੇ ਕੋਰੋਨਾ ਟੈਸਟਿੰਗ ਵਧਾਈ ਜਾ ਰਹੀ ਹੈ, ਉਸਦੇ ਨਾਲ ਲੋਕਾਂ ਨੂੰ ਕੋਵਿਡ-19 ਨਾਲ ਸਬੰਧਤ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਓਮੀਕਰੋਨ ਵੈਰੀਐਂਟ ਨੂੰ ਲੈ ਕਿ ਪੰਜਾਬ ਸਰਕਾਰ ਬਹੁਤ ਗੰਭੀਰਤਾ ਹੈ ਅਤੇ ਯੋਗ ਵਿਅਕਤੀਆਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਈ ਕਿਹਾ ਗਿਆ ਹੈ।

ਉਨਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਕੋਵਿਡ-19 ਦੇ ਨਵੀਂ ਵੈਰੀਐਂਟ ਓਮੀਕਰੋਨ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਜ਼ਿਲੇ ਅੰਦਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤਹਿਤ 15 ਜਨਵਰੀ 2022 ਤੋਂ ਬਾਅਦ ਪਬਲਿਕ ਸਥਾਨਾਂ, ਬਾਜ਼ਾਰਾਂ ਤੇ ਪਬਲਿਕ ਟਰਾਂਸਪੋਰਟ ਆਦਿ ਥਾਵਾਂ ’ਤੇ ਕੇਵਲ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗਣ ਵਾਲੇ ਵਿਅਕਤੀ ਜਾਂ ਜਿਸ ਵਿਅਕਤੀ ਦੀ ਦੂਸਰੀ ਡੋਜ਼ ਡਿਊ ਨਹੀਂ ਹੈ, ਨੂੰ ਜਾਣ ਦੀ ਹੋਵੇਗੀ ਆਗਿਆ ਹੋਵੇਗੀ।

ਜ਼ਿਲਾ ਟੀਕਾਕਰਨ ਅਫਸਰ ਮਨਚੰਦਾ ਨੇ ਅੱਗੇ ਦੱਸਿਆ ਜ਼ਿਲ੍ਹੇ ਅੰਦਰ 16 ਲੱਖ 13 ਹਜ਼ਾਰ 73 ਲੋਕਾਂ ਦੇ ਕੋਵਿਡ ਵਿਰੋਧੀ ਵੈਕਸੀਨ ਲੱਗ ਚੁੱਕੀ ਹੈ। ਜਿਸ ਤਹਿਤ 9 ਲੱਖ 70 ਹਜ਼ਾਰ 72 ਵਿਅਕਤੀਆਂ ਨੇ ਪਹਿਲੀ ਡੋਜ਼ ਅਤੇ 6 ਲੱਖ 43 ਹਜਾਰ 01 ਵਿਅਕਤੀ ਦੇ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਓਮੀਕਰੋਨ ਦੇ ਮਾੜੇ ਪ੍ਰਭਾਵ ਨੂੰ ਵੇਖਦਿਆਂ ਕੋਵਿਡ ਵਿਰੋਧੀ ਵੈਕਸੀਨ ਜਰੂਰ ਲਗਵਾਉਣ।

Written By
The Punjab Wire