ਹੋਰ ਗੁਰਦਾਸਪੁਰ ਪੰਜਾਬ ਰਾਜਨੀਤੀ

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਲੋਕਾਂ ਨੂੰ ਹੋਰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ – ਬੱਬੇਹਾਲੀ

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਲੋਕਾਂ ਨੂੰ ਹੋਰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ – ਬੱਬੇਹਾਲੀ
  • PublishedJanuary 1, 2022

ਬੱਬੇਹਾਲੀ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਜਰਸੀ ਅਤੇ ਕੰਬਲ ਵੰਡੇ ਗਏ

ਗੁਰਦਾਸਪੁਰ, 1 ਜਨਵਰੀ ( ਮੰਨਣ ਸੈਣੀ,ਦਵਿੰਦਰ ਸਿੰਘ)। ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਕਈ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ ਅਤੇ ਸਰਕਾਰ ਬਣਨ ਤੋਂ ਬਾਅਦ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਾਰਨ ਲੋਕ ਕਾਂਗਰਸ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਗੁਰਦਾਸਪੁਰ ਦੇ ਹਨੂੰਮਾਨ ਚੌਂਕ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਲੋੜਵੰਦਾਂ ਨੂੰ ਜਰਸੀਆਂ ਅਤੇ ਕੰਬਲ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਬੱਬੇਹਾਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਪਹਿਲਾਂ ਹੀ ਲੋਕਾਂ ਨੂੰ ਮਿਲ ਰਹੀ ਸਸਤੀ ਆਟਾ ਦਾਲ ਸਕੀਮ ਵਿੱਚ ਵਾਧਾ ਕਰਦਿਆਂ ਖੰਡ ਅਤੇ ਚਾਹ ਪੱਤੀ ਦੇਣ ਦਾ ਵਾਅਦਾ ਕੀਤਾ ਸੀ, ਜਦਕਿ ਹੁਣ ਪਹਿਲਾ ਤੋਂ ਮਿਲ ਰਹੀ ਕਣਕ ਚ ਵੀ ਕਟੌਤੀ ਕਰਕੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਲੋਕਾਂ ਤੋਂ ਘਰ-ਘਰ ਜਾ ਕੇ ਨੌਕਰੀ ਦੇ ਫਾਰਮ ਭਰੇ ਗਏ। ਪਰ ਸਰਕਾਰ ਪੰਜ ਸਾਲਾਂ ਵਿੱਚ ਕਿਸੇ ਨੂੰ ਵੀ ਰੁਜ਼ਗਾਰ ਨਹੀਂ ਦੇ ਸਕੀ। ਨਸ਼ਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲ ਇਸੇ ਤਰ੍ਹਾਂ ਗੁਜ਼ਾਰੇ ਅਤੇ ਅਖੀਰ ਕੈਪਟਨ ‘ਤੇ ਦੋਸ਼ ਮੜ੍ਹਦੇ ਰਹੇ।

ਬੱਬੇਹਾਲੀ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਉਨ੍ਹਾਂ ਗੁਰਦਾਸਪੁਰ ਦੇ ਕਈ ਸ਼ਹਿਰੀ ਗਰੀਬ ਕਿਰਾਏਦਾਰਾਂ ਨੂੰ ਮਕਾਨ ਬਣਾਉਣ ਲਈ ਪਲਾਟ ਦਿੱਤੇ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਪਲਾਟ ਨਹੀਂ ਮਿਲ ਸਕੇ, ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਪਲਾਟ ਦਿੱਤੇ ਜਾਣਗੇ। ਬੱਬੇਹਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਹਰ ਸਾਲ ਲੋੜਵੰਦ ਪਰਿਵਾਰਾਂ ਨੂੰ ਸ਼ਾਲ ਅਤੇ ਸਵੈਟਰ ਵੰਡੇ ਜਾਂਦੇ ਹਨ। ਪਿਛਲੇ ਕੁਝ ਸਾਲਾਂ ‘ਚ ਕੋਰੋਨਾ ਕਾਰਨ ਲੋਕ ਸ਼ਾਲ ਨਹੀਂ ਵੰਡ ਸਕੇ। ਪਰ ਹੁਣ ਮਾਹੌਲ ਠੀਕ ਹੋਣ ‘ਤੇ ਉਸ ਨੇ ਫਿਰ ਤੋਂ ਲੋਕਾਂ ਲਈ ਇਹ ਪ੍ਰਬੰਧ ਕੀਤਾ ਹੈ। ਇਸ ਮੌਕੇ ਅਮਰਜੋਤ ਸਿੰਘ ਬੱਬੇਹਾਲੀ, ਸ਼ਹਿਰੀ ਪ੍ਰਧਾਨ ਗੁਲਸ਼ਨ ਸੈਣੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸਤੀਸ਼ ਕੁਮਾਰ ਡਿੰਪਲ, ਜਤਿੰਦਰ ਸਿੰਘ ਪੱਪਾ ਆਦਿ ਹਾਜ਼ਰ ਸਨ।

Written By
The Punjab Wire