ਕਿਹਾ ਰਾਜ ਸਰਕਾਰ ਨੂੰ ਬਿੱਲ ‘ਤੇ ਉਠਾਏ ਗਏ ਸਵਾਲਾਂ ਦੇ ਜਵਾਬ ਦੇਣ ਦੀ ਲੋੜ ਹੈ
ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਬਿੱਲ 31 ਦਸੰਬਰ ਨੂੰ ਸੀ.ਐਮ.ਓ. ਨੂੰ ਵਾਪਸ ਭੇਜ ਦਿੱਤਾ ਗਿਆ
· ਉਠਾਏ ਗਏ ਸਵਾਲਾਂ ਦੇ ਜਵਾਬ, ਉਡੀਕ ਕੀਤੀ ਜਾ ਰਹੀ ਹੈ
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਕੱਲ ਦਿੱਤੇ ਗਏ ਬਿਆਨ ਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦਾ ਜਵਾਬ ਸਾਹਮਣੇ ਆਇਆ ਹੈ। ਇਸ ਸੰਬੰਧੀ ਰਾਜਪਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਦੀ ਸਥਿਤੀ ਨੂੰ ਅੱਪਡੇਟ ਕਰਦਿਆਂ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਹ ਜਾਣਕਾਰੀ ਸ੍ਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਪੰਜਾਬ ਨੇ 1 ਜਨਵਰੀ ਨੂੰ ਮੀਡੀਆ ਅਕਲ ਵਿੱਚ ਗਲਤ ਜਾਨਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੂੰ ਛੇ ਸਵਾਲਾਂ ਦੇ ਨਾਲ ਵਾਪਸ ਭੇਜ ਦਿੱਤੀ ਗਈ ਸੀ, ਜਿਸ ਬਾਰੇ ਸੂਬਾ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਦੀ ਲੋੜ ਹੈ। ਉਕਤ ਫਾਈਲ ‘ਤੇ ਉਠਾਏ ਗਏ ਸਵਾਲਾਂ ਦੀ ਕਾਪੀ ਸਾਰੇ ਸਬੰਧਤਾਂ ਦੀ ਜਾਣਕਾਰੀ ਲਈ ਨੱਥੀ ਹੈ।
ਇਹ ਫਾਈਲ CMO ਨੂੰ 31 ਦਸੰਬਰ, 2021 ਨੂੰ ਪ੍ਰਾਪਤ ਹੋਈ ਸੀ ਅਤੇ ਸਵਾਲਾਂ ਦੇ ਜਵਾਬ ਦੀ ਉਡੀਕ ਹੈ।
ਪੁਰੋਹਿਤ ਨੇ ਕਿਹਾ, “ਮੈਂ ਮੁੱਖ ਮੰਤਰੀ ਨੂੰ ਫਾਈਲ ‘ਤੇ ਉਠਾਏ ਸਵਾਲਾਂ ਦਾ ਜਵਾਬ ਦੇਣ ਦੀ ਸਲਾਹ ਦਿੰਦਾ ਹਾਂ” ਅਤੇ ਕਿਹਾ, “ਜਵਾਬ ਆਉਣ ਤੋਂ ਬਾਅਦ, ਰਾਜਪਾਲ ਸਕੱਤਰੇਤ ਵਿੱਚ ਬਿੱਲ ਦੀ ਮੁੜ ਜਾਂਚ ਕੀਤੀ ਜਾਵੇਗੀ।” ਜ਼ਿਕਰਯੋਗ ਹੈ ਕਿ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਬਿੱਲ 11 ਨਵੰਬਰ, 2021 ਨੂੰ ਸੂਬਾ ਵਿਧਾਨ ਸਭਾ ‘ਚ ਪਾਸ ਕੀਤਾ ਗਿਆ ਸੀ। ਕਰੀਬ ਵੀਹ ਦਿਨਾਂ ਦੇ ਲੰਬੇ ਸਮੇਂ ਤੋਂ ਬਾਅਦ ਉਕਤ ਫਾਈਲ 1 ਦਸੰਬਰ, 2021 ਨੂੰ ਪੰਜਾਬ ਰਾਜ ਭਵਨ ਨੂੰ ਭੇਜੀ ਗਈ ਸੀ। ਦਸੰਬਰ ਮਹੀਨੇ ਰਾਜਪਾਲ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ‘ਤੇ ਸਨ। ਰਾਜਪਾਲ ਨੇ 21 ਦਸੰਬਰ ਨੂੰ ਦੌਰੇ ਦੀ ਸਮਾਪਤੀ ਕੀਤੀ ਅਤੇ ਇਸ ਤੋਂ ਬਾਅਦ 23 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਆਏ ਅਤੇ ਉਨ੍ਹਾਂ ਨੂੰ ਪੰਜਾਬ ਰਾਜ ਭਵਨ ਵਿਖੇ ਮਿਲੇ। ਫਾਈਲ ਦਾ ਸਹੀ ਢੰਗ ਨਾਲ ਅਧਿਐਨ ਕੀਤਾ ਗਿਆ ਸੀ ਅਤੇ 31 ਦਸੰਬਰ, 2021 ਨੂੰ ਨਿਰੀਖਣ/ਸਵਾਲਾਂ ਨਾਲ CMO ਨੂੰ ਵਾਪਸ ਭੇਜ ਦਿੱਤਾ ਗਿਆ ਸੀ।