ਜ਼ਿਲਾ ਗੁਰਦਾਸਪੁਰ ਵਿੱਚ ਕੋਰੋਨਾ ਦੇ 24 ਨਵੇਂ ਮਾਮਲੇ ਆਏ ਸਾਹਮਣੇ

Covid 19 (1)

ਗੁਰਦਾਸਪੁਰ, 4 ਜਨਵਰੀ (ਮੰਨਣ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਵਿੱਚ ਕਰੋਨਾ ਪਾਜ਼ੇਟਿਵ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸੰਬੰਧੀ ਜਾਨਕਾਰੀ ਦੇਂਦੇ ਹੋਏ ਸਿਵਲ ਸਰਜਨ ਡਾ.ਵਿਜੇ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲੇ ‘ਚ ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਸਾਫ ਹੈ ਕਿ ਕੋਰੋਨਾ ਲਗਾਤਾਰ ਕਿੰਨਾ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ 74 ਕੇਸ ਐਕਟਿਵ ਹਨ। ਮਰਨ ਵਾਲਿਆਂ ਦੀ ਗਿਣਤੀ 804 ਹੋ ਗਈ ਹੈ। ਜਦਕਿ 22 ਹਜ਼ਾਰ 497 ਲੋਕ ਕੋਰੋਨਾ ਸੰਕਰਮਿਤ ਹੋਏ ਹਨ।

Exit mobile version