ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੂੰ ਬੁੱਧਵਾਰ ਨੂੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ।
ਅੱਜ ਲਗਪਗ ਇਕ ਘੰਟਾ ਚੱਲੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਸ੍ਰੀ ਪੀ. ਚਿਦਾਂਬਰਮ ਅਤੇ ਸ: ਮਜੀਠੀਆ ਵੱਲੋਂ ਸ੍ਰੀ ਮੁਕੁਲ ਰੋਹਤਗੀ ਪੇਸ਼ ਹੋਏ ਅਤੇ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੇ ਮਾਮਲੇ ’ਤੇ ਬਹਿਸ ਕੀਤੀ। ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।
ਸ: ਮਜੀਠੀਆ ਦੇ ਵਕੀਲ ਸ: ਦਮਨਜੀਤ ਸਿੰਘ ਸੋਬਤੀ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਰਾਜ ਸਰਕਾਰ ਨੂੰ 8 ਜਨਵਰੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਇਸ ’ਤੇ ਅਗਲੀ ਸੁਣਵਾਈ ਲਈ 10 ਜਨਵਰੀ ਦੀ ਤਾਰੀਖ਼ ਨਿਰਧਾਰਿਤ ਕੀਤੀ ਗਈ ਹੈ।