ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲਿਆ ਹੈ। ਕਾਂਗਰਸੀ ਆਗੂ ਕੇਸੀ ਵੇਣੂਗੋਪਾਲ ਨੇ ਜਾਣਕਾਰੀ ਦਿੱਤੀ ਹੈ ਕਿ ਚੋਣਾਂ ਵਾਲੇ ਸੂਬਿਆਂ ‘ਚ ਕਾਂਗਰਸ ਦੀਆਂ ਸਾਰੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਟਵੀਟ ‘ਚ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਹਾਈ ਕਮਾਨ ਨੇ ਉੱਤਰ ਪ੍ਰਦੇਸ਼ ਦੀਆਂ ਮੇਜਰ ਰੈਲੀਆਂ ਤੇ ਹੋਰਨਾਂ ਚੋਣਾਂ ਵਾਲੇ ਸੂਬਿਆਂ ‘ਚ ਰੈਲੀਆਂ ਨਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸੂਬਾ ਇਕਾਈਆਂ ਨੂੰ ਕੋਵਿਡ-19 ਕਾਰਨ ਪੈਦਾ ਹੋਏ ਮੌਜੂਦਾ ਹਾਲਾਤ ਦੀ ਸਮੀਖਿਆ ਕਰਨ ਨੂੰ ਕਿਹਾ ਹੈ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਰੈਲੀਆਂ ਕੀਤੀਆਂ ਜਾਣਗੀਆਂ।
Recent Posts
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
- ਪੰਜਾਬ ਬਾਗਬਾਨੀ ਰਫ਼ਤਾਨ ਲਈ ਵਿਦੇਸ਼ੀ ਬਾਜ਼ਾਰਾਂ ਵਿੱਚ ਵਧੇਰੇ ਮੌਕੇ ਤਲਾਸ਼ੇਗਾ: ਮੰਤਰੀ ਮੋਹਿੰਦਰ ਭਗਤ
- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ
- ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
Popular Posts
November 21, 2024