Close

Recent Posts

ਹੋਰ ਗੁਰਦਾਸਪੁਰ ਪੰਜਾਬ ਰਾਜਨੀਤੀ

ਅਕਾਲੀ ਦਲ ਸਿਧਾਂਤਕ ਤੌਰ ’ਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੇ ਖਿਲਾਫ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਸਿਧਾਂਤਕ ਤੌਰ ’ਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੇ ਖਿਲਾਫ : ਸੁਖਬੀਰ ਸਿੰਘ ਬਾਦਲ
  • PublishedJanuary 6, 2022

ਕਿਹਾ ਕਿ ਇਹ ਗੱਲ ਪੰਜਾਬੀਆਂ ’ਤੇ ਛੱਡੀ ਜਾਵੇ ਕਿ ਭ੍ਰਿਸਟ ਤੇ ਅਯੋਗ ਕਾਂਗਰਸੀ ਪਾਰਟੀ ਨੁੰ ਸੱਤਾ ਤੋਂ ਲਾਂਭੇ ਕੀਤਾ ਜਾਵੇ

ਖਡੂਰ ਸਾਹਿਬ, 6 ਜਨਵਰੀ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰ ਘਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਦੇ ਖਿਲਾਫ ਹੈ ਅਤੇ ਕਿਹਾ ਕਿ ਪੰਜਾਬੀ ਹੀ ਭ੍ਰਿਸ਼ਟ ਤੇ ਅਯੋਗ ਕਾਂਗਰਸ ਸਰਕਾਰ ਨਾਲ ਲੋਕਤੰਤਰੀ ਰਵਾਇਤਾਂ ਅਨੁਸਾਰ ਨਜਿੱਠ ਲੈਣਗੇ।

ਅਕਾਲੀ ਦਲ ਦੇ ਪ੍ਰਧਾਨ ਕੱਲ੍ਹ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਮਗਰੋਂ ਰਾਸ਼ਟਰਪਤੀ ਰਾਜ ਲਾਗੂ ਕਰਨ ਸੰਬੰਧੀ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਸਰਦਾਰ ਬਾਦਲ ਹਲਕੇ ਵਿਚ ਸੀਨੀਅਰ ਆਗੂਆਂ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਗੁਰਬਚਨ ਸਿੰਘ ਕਰਮੂਵਾਲਾ ਦੇ ਘਰ ਵੀ ਗਏ ਜਿਸ ਦੌਰਾਨ ਉਹਨਾਂ ਦੇ ਨਾਲ ਸਾਬਕਾ ਮੰਤਰੀ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੀ ਸਨ। ਉਹਨਾਂ ਨੇ ਇਸ ਮੌਕੇ ਸ੍ਰੀ ਪੱਖੋਕੇ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਹਨਾਂ ਵੱਲੋਂ ਹਲਕੇ ਤੋਂ ਸ੍ਰੀ ਬ੍ਰਹਮਪੁਰਾ ਦੀ ਉਮੀਦਵਾਰੀ ਦੀ ਡਟਵੀਂ ਹਮਾਇਤ ਕਰਨ ਦਾ ਨਿੱਘਾ ਸਵਾਗਤ ਵੀ ਕੀਤਾ।

ਇਸ ਦੌਰਾਨ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੰਘਵਾਦ ਦਾ ਡਟਵਾਂ ਹਮਾਇਤੀ ਹੈ ਤੇ ਉਹ ਰਾਸ਼ਟਰਪਤੀ ਰਾਜ ਲਾਗੂ ਕਰਨ ਵਰਗੇ ਕੇਂਦਰੀ ਕਦਮਾਂ ਦਾ ਵਿਰੋਧ ਹੈ। ਉਹਨਾਂ ਕਿਹਾ ਕਿ ਅਸੀਂ ਇਹ ਮੰਨਦੇ ਹਾਂ ਕਿ ਇਹ ਗੱਲ ਪੰਜਾਬੀਆਂ ’ਤੇ ਛੱਡ ਦੇਣੀ ਚਾਹੀਦੀ ਹੈ ਕਿ ਉਹ ਇਸ ਭ੍ਰਿਸ਼ਟ, ਘੁਟਾਲਿਆਂ ਨਾਲ ਭਰੀ ਸਰਕਾਰ ਨਾਲ ਕਿਵੇਂ ਨਜਿੱਠਦੇ ਹਨ। ਇਹ ਸਰਕਾਰ ਨਾ ਸਿਰਫ ਹਰ ਮੁਹਾਜ਼ ’ਤੇ ਅਸਫਲ ਹੋਈ ਹੈ ਬਲਕਿ ਸੂਬੇ ਵਿਚ ਅਮਨ ਕਾਨੁੰਨ ਵਿਵਸਥਾ ਲਾਗੂ ਕਰਨ ਵਿਚ ਵੀ ਨਾਕਾਮ ਸਾਬਤ ਹੋਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਸਪਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਦੇ ਕੱਲ੍ਹ ਸੂਬੇ ਦੇ ਦੌਰੇ ਵੇਲੇ ਸੁਰੱਖਿਆ ਵਿਚ ਹੋਈ ਵੱਡੀ ਕੁਤਾਹੀ ਹੋਈ ਹੈ ਤੇ ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਹਾਲੇ ਤੱਕ ਸੁਰੱਖਿਆ ਕੁਤਾਹੀਆਂ ਦੀ ਸ਼ਨਾਖ਼ਤ ਨਹੀਂ ਕੀਤੀ ਗਈ ਤੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਸਿਰ ਬਹੁਤ ਵੱਡੀ ਜ਼ਿੰਮੇਵਾਰੀ ਸੀ। ਇਹ ਮਾਮਲਾ ਰਾਜਨੀਤੀ ਤੋਂ ਉਪਰ ਹੈ ਤੇ ਇਸਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ।

ਸਰਦਾਰ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਕਾਂਗਰਸ ਸਰਕਾਰ ਨੇ ਸੁਬਾ ਪੁਲਿਸ ਫੋਰਸ ਦਾ ਸਿਆਸੀਕਰਨ ਕੀਤਾ ਹੈ, ਉਹ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਸੂਬਾ ਪੁਲਿਸ ਮੁਖੀ ਨੁੰ ਬਦਲਣ ਤੋਂ ਲੈ ਕੇ ਸਿਖ਼ਰਲੇ ਅਫਸਰਾਂ ਦੇ ਨਿਰੰਤਰ ਤਬਾਦਲੇ ਕੀਤੇ ਗਏ ਤਾਂ ਜੋ ਪੰਜਾਬ ਕਾਂਗਰਸ ਦੀ ਅਕਾਲੀ ਦਲ ਦੇ ਖਿਲਾਫ ਬਦਲਾਖੋਰੀ ਨੀਤੀ ਅਮਲ ਵਿਚ ਲਿਆਂਦੀ ਜਾ ਸਕੇ। ਉਹਨਾਂ ਕਿਹਾ ਕਿ ਇਸ ਕਾਰਨ ਕਮਾਂਡ ਚੇਨ ਲੀਹੋਂ ਲੱਥ ਗਈ ਤੇ ਨੀਤੀਗਤ ਫੈਸਲਿਆਂ ਦਾ ਸਿਆਸੀਕਰਨ ਹੋ ਗਿਆ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਦਿਨ ਗਿਣਤੀ ਦੇ ਰਹਿ ਗਏ ਹਨ ਅਤੇ ਸਾਨੂੰ ਉਹਨਾਂ ਨੁੰ ਸੱਤਾ ਤੋਂ ਲਾਂਭੇ ਕਰਨ ਵਾਸਤੇ ਰਾਸ਼ਟਰਪਤੀ ਰਾਜ ਦੀ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬੀ ਤਾਂ ਪਹਿਲਾਂ ਹੀ ਵੋਟਾਂ ਪਾ ਕੇ ਉਹਨਾਂ ਨੁੰ ਅਤੇ ਕਾਂਗਰਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਵਾਸਤੇ ਉਤਾਵਲੇ ਹਨ ਕਿਉਂਕਿ ਉਹਨਾਂ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਕੇ ਜੰਗਲ ਰਾਜ ਕਾਇਮ ਕੀਤਾ ਗਿਆ।

ਸਰਦਾਰ ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਸਿਰਫ ਅਕਾਲੀ ਦਲ ਹੀ ਖੇਤਰੀ ਇੱਛਾਵਾਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦਾ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦਾ ਇਕ ਰਿਕਾਰਡ ਹੈ ਤੇ ਅਸੀਂ ਮਜ਼ਬੂਤ ਤੇ ਸਥਿਰ ਸਰਕਾਰ ਦਿਆਂਗੇ ਜੋ ਸੂਬੇ ਵਿਚ ਸ਼ਾਂਤੀ, ਵਿਕਾਸ ਤੇ ਫਿਰਕੂ ਸਦਭਾਵਨਾ ਯਕੀਨੀ ਬਣਾਏਗੀ। 

Written By
The Punjab Wire