ਕਾਗਰਸ ਦੇ ਵਿਰੋਧ ਵਿੱਚ ਭਾਜਪਾ ਨੇ ਸ਼ਹਿਰਾਂ ਵਿੱਚ ਨਾਰੇਬਾਜ਼ੀ ਕਰ ਕੱਢੀ ਭੜਾਸ

ਗੁਰਦਾਸਪੁਰ,6 ਜਨਵਰੀ ( ਮੰਨਣ ਸੈਣੀ ) । ਕਾਂਗਰਸ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਵੱਖ ਵੱਖ ਸ਼ਹਿਰਾਂ ਦੇ ਬਜ਼ਾਰਾਂ ਵਿੱਚ ਕਾਂਗਰਸ ਦੇ ਖਿਲਾਫ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਹੱਕ ਵਿੱਚ ਮਾਰਚ ਫਾਸਟ ਕਰ ਕੀਤਾ ਗਿਆ ਅਤੇ ਕਾਂਗਰਸ ਦੇ ਖਿਲਾਫ ਭੜਾਸ ਕੱਢੀ ਗਈ। ਇਸੇ ਲੜੀ ਦੇ ਤਹਿਤ ਗੁਰਦਾਸਪੁਰ ਸ਼ਹਿਰ ਵਿੱਚ ਵੀ ਰੋਸ ਮਾਰਚ ਦਾ ਆਯੋਜਨ ਕੀਤਾ ਗਿਆ।

ਭਾਜਪਾ ਆਗੂਆਂ ਦਾ ਕਹਿਣਾ ਸੀ ਕਿ ਬੀਤੇ ਦਿਨੀ ਤਥਾਕਥਿਤ ਕਿਸਾਨਾਂ ਵੱਲੋਂ ਕਾਂਗਰਸ ਦੀ ਸ਼ਹਿ ਤੇ ਭਾਜਪਾ ਦੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਿਚ ਸ਼ਿਰਕਤ ਕਰਨ ਤੋਂ ਰੋਕਿਆ ਗਿਆ। ਜੋ ਲੋਕਤੰਤਰ ਦਾ ਘਾਣ ਹੈ। ਇਹ ਸਭ ਪੰਜਾਬ ਪ੍ਰਦੇਸ਼ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਸ਼ਹਿ ਤੇ ਕੀਤਾ ਗਿਆ। ਜਿਸ ਦਾ ਉਹ ਪੁਰਜ਼ੋਰ ਵਿਰੋਧ ਕਰਦੇ ਹਨ।

https://m.facebook.com/story.php?story_fbid=315900556946135&id=100006656282739

Exit mobile version