ਸਾਂਸਦ ਮਹਾਰਾਣੀ ਪ੍ਰਨੀਤ ਕੌਰ ਨੂੰ ਹੋਇਆ ਕੋਰੋਨਾ
ਮਹਾਰਾਣੀ ਅਤੇ ਸਾਂਸਦ ਪਰਨੀਤ ਕੌਰ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਹ ਜਾਣਕਾਰੀ ਉਨ੍ਹਾਂ ਵੱਲੋਂ ਖੁਦ ਦਿੱਤੀ ਗਈ। ਦੱਸਣਯੋਗ ਹੈ ਕਿ ਮਹਾਰਾਣੀ ਪ੍ਰਨੀਤ ਕੌਰ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ।
ਉਹਨਾਂ ਵੱਲੋਂ ਸ਼ੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆ ਕਿਹਾ ਗਿਆ ਕਿ ਮੇਰੀ ਕੋਰੋਨਾ ਰਿਪੋਰਟ ਅੱਜ ਪੋਜ਼ੀਟਿਵ ਆ ਗਈ ਹੈ। ਮੇਰੇ ਸਿਹਤ ਠੀਕ ਹੈ, ਪਰ ਬੀਤੇ ਦਿਨਾਂ ਵਿੱਚ ਜੋ ਵੀ ਮੇਰੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਨੂੰ ਬੇਨਤੀ ਕਰਦੀ ਹਾਂ ਕਿ ਆਪਣਾ ਟੈਸਟ ਜ਼ਰੂਰ ਕਰਵਾਓ।