ਗੁਰਦਾਸਪੁਰ, 7 ਜਨਵਰੀ (ਮੰਨਣ ਸੈਣੀ)। ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਨਰਸਿੰਗ ਸਟਾਫ਼ ਦੀ ਹੜਤਾਲ ਸ਼ੁੱਕਰਵਾਰ ਨੂੰ 33ਵੇਂ ਦਿਨ ਵੀ ਜਾਰੀ ਰਹੀ। ਜ਼ਿਲ੍ਹਾ ਪ੍ਰਧਾਨ ਸ਼ਮਿੰਦਰ ਕੌਰ ਘੁੰਮਣ ਦੀ ਪ੍ਰਧਾਨਗੀ ਹੇਠ ਕੀਤੀ ਗਈ ਹੜਤਾਲ ਦੌਰਾਨ ਨਰਸਿੰਗ ਸਟਾਫ਼ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਿਆ।
ਘੁੰਮਣ ਨੇ ਕਿਹਾ ਕਿ ਨਰਸਿੰਗ ਸਟਾਫ਼ ਪਿਛਲੇ ਇੱਕ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਜਿਸ ਕਾਰਨ ਨਰਸਿੰਗ ਸਟਾਫ਼ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨਾਂ ਕਿਹਾ ਕਿ ਜੇਕਰ ਸਰਕਾਰ ਨੂੰ ਲੋਕਾਂ ਦੀ ਜਾਨ-ਮਾਲ ਦੀ ਚਿੰਤਾ ਹੈ ਤਾਂ ਉਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹੱਲਾ ਸ਼ੇਰੀ ਦਿੱਤੀ ਜਾਵੇ ਤਾਂ ਜੋ ਉਹ ਕਰੋਨਾ ਵਾਇਰਸ ਮਹਾਂਮਾਰੀ ਦੇ ਸੰਕਟ ਦੌਰਾਨ ਆਪਣੀ ਡਿਊਟੀ ’ਤੇ ਪਰਤ ਕੇ ਲੋਕਾਂ ਦੀਆਂ ਜਾਨਾਂ ਬਚਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣ। ਇਸ ਮੌਕੇ ਹਰਜੀਤ ਕੌਰ ਕ੍ਰਿਸ਼ਨਾ ਪਰਮਜੀਤ ਕੌਰ ਰਾਜਵੀਰ ਕੌਰ ਬਲਵਿੰਦਰ ਕੌਰ ਆਦਿ ਹਾਜ਼ਰ ਸਨ।