ਗੁਰਪੁਰਬ ‘ਤੇ PM ਮੋਦੀ ਨੇ ਦਿੱਤਾ ਤੋਹਫ਼ਾ, ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ’ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚ ਹਰ ਸਾਲ 26 ਦਸੰਬਰ ਉਹ ’ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਇਹ ਦਿਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੁੰਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਇਕ ਤੋਂ ਬਾਅਦ ਇਕ ਤਿੰਨ ਟਵੀਟ ਕੀਤੇ ਹਨ ਜਿਹਨਾਂ ਵਿਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਇਹ ਐਲਾਨ ਕੀਤਾ।

Exit mobile version