ਹੋਰ ਦੇਸ਼ ਪੰਜਾਬ ਮੁੱਖ ਖ਼ਬਰ

ਪੰਜਾਬ ਸਿਆਸਤ ਨਾਲ ਜੁੱੜੀ ਵੱਡੀ ਖ਼ਬਰ, ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਅੰਤਰਿਮ ਜ਼ਮਾਨਤ ਮਨਜ਼ੂਰ

ਪੰਜਾਬ ਸਿਆਸਤ ਨਾਲ ਜੁੱੜੀ ਵੱਡੀ ਖ਼ਬਰ, ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਅੰਤਰਿਮ ਜ਼ਮਾਨਤ ਮਨਜ਼ੂਰ
  • PublishedJanuary 10, 2022

ਗੁਰਦਾਸਪੁਰ, 10 ਜਨਵਰੀ (ਮੰਨਣ ਸੈਣੀ)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੰਤ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਅਦਾਲਤ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਦੱਸਣਯੋਗ ਹੈ ਕਿ ਅੱਜ ਵੀ ਇਸ ਮਾਮਲੇ ਦੀ ਸੁਣਵਾਈ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ। ਦੁਪਹਿਰ 2 ਵਜੇ ਸੁਣਵਾਈ ਮਗਰੋ ਕਰੀਬ 3.35 ਵਜੇ ਸ: ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੀ ਅਰਜ਼ੀ ਪ੍ਰਵਾਨ ਕਰ ਲਈ ਗਈ।

ਸ:ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਬੁੱਧਵਾਰ ਨੂੰ ਐਸ.ਆਈ.ਟੀ. ਦੇ ਸ: ਬਲਰਾਜ ਸਿੰਘ ਕੋਲ ਸਵੇਰੇ 11 ਵਜੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸ:ਮਜੀਠੀਆ ਦੇ ਖਿਲਾਫ਼ ਮੋਹਾਲੀ ਵਿਖ਼ੇ ਐਫ.ਆਈ.ਆਰ.ਨੰ: 2 ਡਰੱਗਜ਼ ਮਾਮਲੇ ਵਿੱਚ ਐਨ.ਡੀ.ਪੀ.ਐਸ. ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮਜੀਠੀਆ ਦੀ ਪਹਿਲਾਂ ਮੋਹਾਲੀ ਦੀ ਸੈਸ਼ਨਜ਼ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਰੱਦ ਕੀਤੀ ਗਈ ਸੀ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਭਾਲ ਵਿੱਚ ਥਾਂ ਥਾਂ ਛਾਪੇਮਾਰੀ ਕੀਤੀ ਗਈ ਸੀ ਪਰ ਸ: ਮਜੀਠੀਆ ਕਿਤੇ ਵੀ ਮਿਲੇ ਨਹੀਂ ਸਨ। ਅਕਾਲੀ ਦਲ ਵੱਲੋ ਮਜੀਠੀਆ ਤੇ ਦਰਜ ਹੋਏ ਕੇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਗਿਆ ਸੀ। ਇਸ ਸੰਬੰਧੀ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਵੱਲੋਂ ਇਹ ਕਿਹਾ ਗਿਆ।

Written By
The Punjab Wire