ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਕਾਂਗਰਸ ਵਿੱਚ ਸ਼ਾਮਿਲ, ਮੋਗਾ ਤੋਂ ਹੋਵੇਗੀ ਪਾਰਟੀ ਦੀ ਉਮੀਦਵਾਰ, ਵਿਰੋਧ ਵਿੱਚ ਆਏ ਡ਼ਾ ਹਰਜੋਤ ਕਮਲ ਦੇ ਸਮਰਥ

CM ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਐਲਾਨ

ਵਿਧਾਇਕ ਡਾ: ਹਰਜੋਤ ਕਮਲ ਨੂੰ ਕਾਂਗਰਸ ਪਾਰਟੀ ‘ਚ ਦਿੱਤਾ ਜਾਵੇਗਾ ਚੰਗਾ ਅਹੁਦਾ: ਸੀ.ਐਮ ਚੰਨੀ

ਮੋਗਾ। ਸੀਐਮ ਚਰਨਜੀਤ ਚੰਨੀ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਸੋਮਵਾਰ ਨੂੰ ਫਿਲਮ ਅਦਾਕਾਰ ਸੋਨੂੰ ਸੂਦ ਦੇ ਘਰ ਪ੍ਰੈੱਸ ਕਾਨਫਰੰਸ ਕਰ ਕੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਕਾਂਗਰਸ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਇਹ ਇਸ਼ਾਰਾ ਦਿੱਤਾ ਕਿ ਉਹ ਹੀ ਮੋਗਾ ਤੋਂ ਪਾਰਟੀ ਦੀ ਉਮੀਦਵਾਰ ਹੋਵੇਗੀ। ਦੂਜੇ ਪਾਸੇ ਮੋਗਾ ਤੋਂ ਵਿਧਾਇਕ ਡਾਕਟਰ ਹਰਜੋਤ ਕਮਲ ਦੇ ਸਮਰਥਕਾਂ ਨੇ ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ।

ਇਸ ਦੇ ਨਾਲ ਹੀ ਸੀਐਮ ਚੰਨੀ ਨੇ ਐਲਾਨ ਕੀਤਾ ਹੈ ਕਿ ਵਿਧਾਇਕ ਡਾ: ਹਰਜੋਤ ਕਮਲ ਨੂੰ ਕਾਂਗਰਸ ਪਾਰਟੀ ਵਿੱਚ ਇੱਕ ਹੋਰ ਅਤੇ ਵਧੀਆ ਅਹੁਦਾ ਦਿੱਤਾ ਜਾਵੇਗਾ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਮਾਲਵਿਕਾ ਸੂਦ ਨੂੰ ਕਾਂਗਰਸ ਪਾਰਟੀ ਵਿੱਚ ਜੋ ਵੀ ਅਹੁਦਾ ਦਿੱਤਾ ਜਾਵੇਗਾ, ਉਹ ਜਿੱਤ ਕੇ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਮਾਲਵਿਕਾ ਸੂਦ ਅਤੇ ਸੋਨੂੰ ਸੂਦ ਦੇ ਭਰਾ-ਭੈਣ ਦੋਵਾਂ ਨੇ ਚੰਗੀ ਸੇਵਾ ਕੀਤੀ ਹੈ। ਸੂਦ ਪਰਿਵਾਰ ਨੇ ਗਰੀਬ ਲੜਕੀਆਂ ਨੂੰ ਇੱਕ ਹਜ਼ਾਰ ਸਾਈਕਲ ਦੇਣ ਅਤੇ ਗਰੀਬਾਂ ਦਾ ਮੁਫਤ ਇਲਾਜ ਕਰਵਾਉਣ ਵਰਗੀਆਂ ਸੇਵਾਵਾਂ ਕਰਕੇ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ।

Print Friendly, PDF & Email
www.thepunjabwire.com Contact for news and advt :-9814147333