ਹੋਰ ਪੰਜਾਬ ਰਾਜਨੀਤੀ

ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਗੀ ‘ਆਪ’ ਵਿੱਚ ਹੋਏ ਸ਼ਾਮਲ

ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਗੀ ‘ਆਪ’ ਵਿੱਚ ਹੋਏ ਸ਼ਾਮਲ
  • PublishedJanuary 11, 2022

-‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਗੋਗੀ ਦਾ ਕੀਤਾ ਸਵਾਗਤ

ਲੁਧਿਆਣਾ, 11 ਜਨਵਰੀ 2022:- ਆਮ ਆਦਮੀ ਪਾਰਟੀ (ਆਪ) ਦਾ ਪੰਜਾਬ ਵਿੱਚ ਕਾਫ਼ਲਾ ਦਿਨ ਪ੍ਰਤੀ ਵਧਦਾ ਜਾ ਰਿਹਾ ਹੈ। ਹਰ ਜ਼ਿਲੇ ‘ਚੋਂ ਹਰਮਨ ਪਿਆਰੇ ਅਤੇ ਪ੍ਰਸਿੱਧ ਆਗੂ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਮੰਗਲਵਾਰ ਨੂੰ ਲੁਧਿਆਣਾ ਵਿੱਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ, ਜਦੋਂ ਕਿ ਪੰਜਾਬ ਕਾਂਗਰਸ ਦੇ ਵੱਡੇ ਆਗੂ ਗੁਰਪ੍ਰੀਤ ਸਿੰਘ ਗੋਗੀ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੁਰਪ੍ਰੀਤ ਗੋਗੀ ਦਾ ਰਸਮੀ ਤੌਰ ‘ਤੇ ਪਾਰਟੀ ‘ਚ ਸਵਾਗਤ ਕੀਤਾ।

ਗੁਰਪ੍ਰੀਤ ਸਿੰਘ ਗੋਗੀ ਲੁਧਿਆਣਾ ਵਿੱਚ ਕਾਂਗਰਸ ਦੇ ਵੱਡੇ ਆਗੂ ਮੰਨੇ ਜਾਂਦੇ ਹਨ ਅਤੇ ਉਹ ਲੋਕਾਂ ਵਿੱਚ ਕਾਫ਼ੀ ਹਰਮਨ ਪਿਆਰੇ ਆਗੂ ਹਨ ਹੋਣ ਦੇ ਨਾਲ ਨਾਲ ‘ ਸਮਾਲ ਸਕੇਲ ਉਦਯੋਗ ਕਾਰਪੋਰੇਸ਼ਨ ਪੰਜਾਬ ‘ ਦੇ ਚੇਅਰਮੈਨ ਵੀ ਹਨ। ਗੋਗੀ ਲਗਾਤਾਰ ਚਾਰ ਵਾਰ ਲੁਧਿਆਣਾ ਨਗਰ ਨਿਗਮ ਦੇ ਕੌਸ਼ਲਰ ਅਤੇ ਪੰਜ ਸਾਲਾਂ ਤੱਕ ਕਾਂਗਰਸ ਪਾਰਟੀ ਦੇ ਲੁਧਿਆਣਾ ਸ਼ਹਿਰੀ ਜ਼ਿਲਾ ਪ੍ਰਧਾਨ ਵੀ ਰਹਿ ਚੁੱਕੇ ਹਨ।

ਗੁਰਪ੍ਰੀਤ ਸਿੰਘ ਗੋਗੀ ਅਤੇ ਉਸ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਚੰਗੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਪੰਜਾਬ ਦੀ ਜਨਤਾ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਨਿਰਣਾ ਕਰ ਲਿਆ ਹੈ, ਇਸ ਲਈ 14 ਫਰਵਰੀ ਦਾ ਦਿਨ ਪੰਜਾਬ ਵਿੱਚ ਬਦਲਾਅ ਦਾ ਦਿਨ ਹੋਵੇਗਾ। ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਵਿੱਚ ਇਮਾਨਦਾਰ ਅਤੇ ਸਥਿਰ ਸਰਕਾਰ ਬਣਾਏਗੀ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ, ਤਰੱਕੀਪਸੰਦ ਅਤੇ ਸ਼ਾਂਤਮਈ ਮਹੌਲ ਕਾਇਮ ਕਰੇਗੀ।

Written By
The Punjab Wire