ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ-14 ਜਨਵਰੀ ਨੂੰ ਮਾਘੀ ਵਾਲੇ ਦਿਨ ਭੋਗ ਪਾਏ ਜਾਣਗੇ

ਗੁਰਦਾਸਪੁਰ, 12 ਜਨਵਰੀ  ( ਮੰਨਣ ਸੈਣੀ ) ।ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ। ਇਸ ਮੌਕੇ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸ੍ਰੀ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੋਜੂਦ ਸਨ। ਅੱਜ ਸਵੇਰੇ ਕਰੀਬ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਏ, ਜਿਨਾਂ ਦੇ 14 ਜਨਵਰੀ ਨੂੰ ਮਾਘੀ ਵਾਲੇ ਦਿਨ ਭੋਗ ਪਾਏ ਜਾਣਗੇ ਤੇ ਗੁਰੂ ਦਾ ਅਤੁੱਟ ਲੰਗਰ ਵਰੇਤਗਾ।

ਇਸ ਮੌਕੇ ਗੱਲਬਾਤ ਕਰਦਿਆਂ ਸ. ਸੰਧੂ ਨੇ ਦੱਸਿਆ ਕਿ ਸ਼ਹੀਦਾਂ ਦੀ ਧਰਤੀ ਛੋਟਾ ਘੱਲੂਘਾਰਾ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਦੇ ਮੰਤਵ ਨਾਲ ਅਤੇ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਹਰ ਸਾਲ ਦੀ ਤਰਾਂ, ਇਸ ਵਾਰ ਵੀ 14 ਜਨਵਰੀ ਨੂੰ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਕਸੀਅਨ ਬਲਦੇਵ ਸਿੰਘ, ਨਿਰਮਲ ਸਿੰਘ ਐਸ.ਡੀ.ਓ, ਹਰਮਨਜੀਤ ਸਿੰਘ, ਦਮਨਜੀਤ ਸਿੰਘ, ਪਵਨ ਕੁਮਾਰ ਬੀਡੀਪੀਓ, ਰਜੇਸ਼ ਕੁਮਾਰ ਜੇ.ਈ ਆਦਿ ਮੋਜੂਦ ਸਨ।

Exit mobile version